ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਅੱਗੇ ਲੱਗੇ ਮੋਰਚੇ ਦੇ 11 ਮਹੀਨੇ ਪੂਰੇ

ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਅੱਗੇ ਲੱਗੇ ਮੋਰਚੇ ਦੇ 11 ਮਹੀਨੇ ਪੂਰੇ

ਖ਼ੁਸ਼ਕ ਬੰਦਰਗਾਹ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਅੰਦੋਲਨਕਾਰੀ।

ਸੰਤੋਖ ਗਿੱਲ
ਗੁਰੂਸਰ ਸੁਧਾਰ, 1 ਦਸੰਬਰ

ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਲੜੀਵਾਰ ਧਰਨੇ ਦੇ 11 ਮਹੀਨੇ ਪੂਰੇ ਹੋ ਗਏ ਹਨ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਜਗਤਾਰ ਸਿੰਘ ਚਕੋਹੀ ਅਤੇ ਜਨਵਾਦੀ ਇਸਤਰੀ ਸਭਾ ਦੀ ਆਗੂ ਅਮਨਦੀਪ ਕੌਰ ਨੇ ਕਿਹਾ ਕਿ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਮੋਰਚੇ ਦੌਰਾਨ ਅੰਦੋਲਨਕਾਰੀਆਂ ਨੇ ਹਰ ਤਰ੍ਹਾਂ ਦੀਆਂ ਔਕੜਾਂ ਦਾ ਮੁਕਾਬਲਾ ਕਰਦਿਆਂ ਅੰਦੋਲਨ ਨੂੰ ਜਿੱਤ ਤੱਕ ਲਿਆਂਦਾ ਹੈ। ਉਨ੍ਹਾਂ ਕਿਰਤੀਆਂ ਅਤੇ ਕਿਸਾਨਾਂ ਨੂੰ ਕਾਨੂੰਨ ਵਾਪਸੀ ਦੀ ਸ਼ਾਨਦਾਰ ਜਿੱਤ ਉੱਪਰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਰਹਿੰਦੀਆਂ ਮੰਗਾਂ ਪੂਰੀਆਂ ਕਰਵਾ ਕੇ ਅੰਦੋਲਨ ਖ਼ਤਮ ਕਰਨਗੇ। ਜਨਵਾਦੀ ਇਸਤਰੀ ਸਭਾ ਦੀ ਆਗੂ ਸੁਖਵਿੰਦਰ ਕੌਰ, ਗੁਰਮੀਤ ਕੌਰ, ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋਂ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਧਰਨਾਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਰਕਾਰ ਹਾਲੇ ਵੀ ਲੋਕਾਂ ਨੂੰ ਗੁਮਰਾਹ ਕਰਨ ਲਈ ਅਫ਼ਵਾਹਾਂ ਫੈਲਾ ਰਹੀ ਹੈ, 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਇਥੋਂ ਦੇ ਰੇਲਵੇ ਪਾਰਕ ਵਿੱਚ ਕਿਸਾਨਾਂ ਦਾ ਧਰਨਾ ਅੱਜ 427ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਗਾਲਿਬ, ਧਰਮ ਸਿੰਘ ਸੂਜਾਪੁਰ, ਜਗਦੀਸ਼ ਸਿੰਘ, ਕੰਵਲਜੀਤ ਖੰਨਾ ਤੇ ਜਗਦੀਸ਼ ਸਿੰਘ ਨੇ ਕਿਹਾ ਕਿ ਭਾਵੇਂ ਲੰਮੇ ਇਤਿਹਾਸਕ ਅੰਦੋਲਨ ਦੇ ਨਿਰੰਤਰ ਵੇਗ ਨੇ ਕਾਰਪੋਰੇਟ ਪੱਖੀ ਮੋਦੀ ਸਰਕਾਰ ਨੂੰ ਤਿੰਨ ਕਾਨੂੰਨ ਰੱਦ ਕਰਨ ਲਈ ਮਜਬੂਰ ਕਰ ਦਿੱਤਾ ਹੈ ਪਰ ਛੇ ਹੋਰ ਮਹੱਤਵਪੂਰਨ ਮੰਗਾਂ ਬਾਰੇ ਅਜੇ ਮੋਦੀ ਹਕੂਮਤ ਨੇ ਕੋਈ ਠੋਸ ਅਤੇ ਤਸੱਲੀਬਖਸ਼ ਕਾਰਵਾਈ ਨਹੀਂ ਕੀਤੀ। ਸਿੱਟੇ ਵਜੋਂ ਦਿੱਲੀ ਬਾਰਡਰਾਂ ਅਤੇ ਪੰਜਾਬ ਭਰ ’ਚ ਸੰਘਰਸ਼ ਮੋਰਚਿਆਂ ’ਚ ਧਰਨੇ ਜਾਰੀ ਹਨ। ਅੱਜ ਮੋਗਾ ਵਿੱਚ ਪੁਲੀਸ ਭਰਤੀ ’ਚ ਕਥਿਤ ਘੁਟਾਲੇ ਖ਼ਿਲਾਫ਼ ਰੋਸ ਪ੍ਰਗਟ ਕਰਨ ਅਤੇ ਇਸ ਸਬੰਧੀ ਨੇਚਰ ਪਾਰਕ ’ਚ ਮੀਟਿੰਗ ਕਰਨ ਲਈ ਇਕੱਠੇ ਹੋ ਰਹੇ ਨੌਜਵਾਨ ਆਗੂ ਕਰਮਜੀਤ ਸਿੰਘ ਮਾਣੂੰਕੇ, ਮਨਦੀਪ ਸਿੰਘ, ਦਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਸਖਤ ਨਿੰਦਾ ਕਰਦਿਆਂ ਨੌਜਵਾਨ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਧਰਨੇ ’ਚ ਕਿਸਾਨ ਹਿਤੈਸ਼ੀ ਮੰਦਰ ਸਿੰਘ ਡੱਲਾ ਨੇ ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ’ਚ ਜਲੇਬੀਆਂ ਦਾ ਲੰਗਰ ਚਲਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All