ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਅਕਤੂਬਰ
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ 12 ਜਣਿਆਂ ਨੂੰ ਜੂਆ ਖੇਡਣ ਦੇ ਦੋਸ਼ ਹੇਠ ਨਕਦੀ ਅਤੇ ਤਾਸ਼ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਜਦੋਂ ਉਹ ਜਲੰਧਰ ਬਾਈਪਾਸ ਨੇੜੇ ਮੌਜੂਦ ਸਨ ਤਾਂ ਪਤਾ ਲੱਗਾ ਕਿ ਸੋਨੀ ਚੱਕੀ ਵਾਲੇ ਦੀ ਗਲੀ ਨੇੜੇ ਓਕਟੇਵ ਫੈਕਟਰੀ ਵਿੱਚ ਕੁਝ ਲੋਕ ਬੈਠੇ ਜੂਆ ਖੇਡ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਤੁਰੰਤ ਛਾਪਾ ਮਾਰ ਕੇ ਮੌਕੇ ਤੋਂ ਬਲਦੇਵ ਸਿੰਘ, ਦੀਪਕ ਸ਼ਰਮਾ ਅਤੇ ਸੁਨੀਲ ਕੁਮਾਰ, ਈਸ਼ਵਰ, ਅਮਰ, ਗੁਰਮੀਤ ਸਿੰਘ, ਅਜੇ ਕੁਮਾਰ, ਵਿਕਾਸ, ਅਮਿਤ ਕੁਮਾਰ, ਇੱਥਪਾਲ ਸਿੰਘ, ਲਵਪ੍ਰੀਤ ਸਿੰਘ ਅਤੇ ਵਿਜੇ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਕੋਲੋਂ 23 ਹਜ਼ਾਰ 400 ਰੁਪਏ ਦੀ ਨਕਦੀ ਅਤੇ ਤਾਸ਼ ਬਰਾਮਦ ਕੀਤੀ।