ਲੁਧਿਆਣਾ ’ਚ ਕਰੋਨਾ ਕਾਰਨ 12 ਮੌਤਾਂ, 174 ਨਵੇਂ ਕੇਸ

ਲੁਧਿਆਣਾ ’ਚ ਕਰੋਨਾ ਕਾਰਨ 12 ਮੌਤਾਂ, 174 ਨਵੇਂ ਕੇਸ

ਸਤਵਿੰਦਰ ਬਸਰਾ
ਲੁਧਿਆਣਾ, 27 ਸਤੰਬਰ

ਇੱਥੇ ਅੱਜ ਕਰੋਨਾ ਦੇ 174 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 12 ਮਰੀਜ਼ਾ ਦੀ ਜਾਨ ਚਲੀ ਗਈ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੀ 89.07 ਫੀਸਦ ਤਕ ਪਹੁੰਚ ਗਈ ਹੈ।

ਲੁਧਿਆਣਾ ਅਤੇ ਆਸ- ਪਾਸ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਘੱਟ ਹੋਣੀ ਸ਼ੁਰੂ ਹੋ ਗਈ ਹੈ। ਅੱਜ ਵੀ ਲੁਧਿਆਣਾ ਵਿੱਚ ਕਰੋਨਾ ਦੇ 174 ਨਵੇਂ ਮਾਮਲੇ ਸਾਹਮਣੇ ਜੋ ਪਿਛਲੇ ਦਿਨਾਂ ਦੇ ਮੁਕਾਬਲੇ ਕਾਫੀ ਘੱਟ ਹਨ।

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਸ਼ਰਮਾ ਨੇ ਦਸਿਆ ਕਿ ਅੱਜ ਨਵੇਂ ਆਏ 174 ਮਾਮਲਿਆ ਵਿੱਚੋਂ 151 ਲੁਧਿਆਣਾ, ਜਦਕਿ 23 ਹੋਰਨਾਂ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਇਸੇ ਤਰ੍ਹਾਂ 12 ਮਰੀਜ਼ਾਂ ਦੀ ਜਾਨ ਚਲੀ ਗਈ ਹੈ। ਇਨ੍ਹਾਂ ਵਿੱਚੋਂ 9 ਲੁਧਿਆਣਾ, ਜਦਕਿ ਜਲੰਧਰ, ਪਠਾਨਕੋਟ, ਕਪੂਰਥਲਾ ਨਾਲ ਸਬੰਧਤ 1-1 ਮਰੀਜ਼ ਸ਼ਾਮਲ ਹੈ। ਹੁਣ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 717 ਅਤੇ 229 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ।

ਸ੍ਰੀ ਸ਼ਰਮਾ ਨੇ ਦਸਿਆ ਕਿ ਹੁਣ ਤੱਕ ਕੁੱਲ 17482 ਮਰੀਜ਼ਾਂ ਵਿੱਚੋਂ 89.07 ਫ਼ੀਸਦੀ (15572 ਕੋਵਿਡ ਪਾਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਅੱਜ ਵੀ ਜਾਂਚ ਲਈ 4198 ਸੈਂਪਲ ਲਏ ਗਏ, ਜਦਕਿ 292 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।

ਕਰੋਨਾ ਕਾਰਨ ਮਾਛੀਵਾੜਾ ਦੇ ਪੰਚਾਇਤ ਅਫ਼ਸਰ ਦੀ ਮੌਤ

ਪੰਚਾਇਤ ਅਫ਼ਸਰ ਗੁਰਚਰਨ ਸਿੰਘ

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਮਾਛੀਵਾੜਾ ਬਲਾਕ ਪੰਚਾਇਤ ਦਫ਼ਤਰ ਵਿੱਚ ਤਾਇਨਾਤ ਪੰਚਾਇਤ ਅਫ਼ਸਰ ਗੁਰਚਰਨ ਸਿੰਘ ਵਾਸੀ ਰਾਮਗੜ੍ਹ ਦੀ ਮੋਹਾਲੀ ਹਸਪਤਾਲ ਵਿੱਚ ਕਰੋਨਾ ਦੇ ਇਲਾਜ ਅਧੀਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੁਝ ਦਿਨ ਮਾਛੀਵਾੜਾ ਬਲਾਕ ਪੰਚਾਇਤ ਦਫ਼ਤਰ ਵਿੱਚ ਸਿਹਤ ਵਿਭਾਗ ਵੱਲੋਂ ਸਰਕਾਰੀ ਕਰਮਚਾਰੀਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ ਜਿਨ੍ਹਾਂ ’ਚੋਂ ਉਸ ਸਮੇਂ 5 ਮੁਲਾਜ਼ਮ ਪਾਜ਼ੇਟਿਵ ਪਾਏ ਗਏ, ਜਿਸ ਕਾਰਨ ਇਹ ਦਫ਼ਤਰ ਸੀਲ ਕਰ ਦਿੱਤਾ ਗਿਆ ਸੀ। ਉਸ ਸਮੇਂ ਇੱਥੇ ਹੀ ਡਿਊਟੀ ਕਰ ਰਹੇ ਗੁਰਚਰਨ ਸਿੰਘ ਦੀ ਰਿਪੋਰਟ ਨੈਗੇਟਿਵ ਆਈ ਸੀ ਪਰ ਕੁਝ ਦਿਨ ਬਾਅਦ ਉਨ੍ਹਾਂ ਨੂੰ ਬੁਖਾਰ, ਖਾਂਸੀ ਤੇ ਛਾਤੀ ਜਾਮ ਦੀ ਸਮੱਸਿਆ ਸ਼ੁਰੂ ਹੋ ਗਈ। ਪੰਚਾਇਤ ਅਫ਼ਸਰ ਗੁਰਚਰਨ ਸਿੰਘ ਕੁਝ ਦਿਨ ਮਾਛੀਵਾੜਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਆਪਣਾ ਇਲਾਜ ਕਰਵਾਉਂਦੇ ਰਹੇ ਪਰ ਤਿੰਨ ਦਿਨ ਪਹਿਲਾਂ ਉਨ੍ਹਾਂ ਨੂੰ ਸਾਹ ਲੈਣ ਵਿਚ ਸਮੱਸਿਆ ਆਉਣ ਲੱਗੀ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਡਾਕਟਰਾਂ ਨੇ ਪੰਚਾਇਤ ਅਫ਼ਸਰ ਗੁਰਚਰਨ ਸਿੰਘ ਦਾ ਰੈਪਿਡ ਟੈਸਟ ਕੀਤਾ ਜੋ ਕਿ ਪਾਜ਼ੇਟਿਵ ਆਇਆ ਅਤੇ ਉਨ੍ਹਾਂ ਨੇ ਕਰੋਨਾ ਵਾਰਡ ਵਿੱਚ ਦਾਖਲ ਕਰ ਕੇ ਇਲਾਜ ਸ਼ੁਰੂ ਕਰ ਦਿੱਤਾ। ਅੱਜ ਤੜਕੇ ਪੰਚਾਇਤ ਅਫ਼ਸਰ ਗੁਰਚਰਨ ਸਿੰਘ ਦੀ ਇਲਾਜ ਦੌਰਾਨ ਹਸਪਤਾਲ ’ਚ ਮੌਤ ਹੋ ਗਈ, ਜਿਸ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਛਾ ਗਈ। ਪੰਚਾਇਤ ਅਫ਼ਸਰ ਗੁਰਚਰਨ ਸਿੰਘ ਬਹੁਤ ਹੀ ਮਿਲਣਸਾਰ ਵਿਅਕਤੀ ਸਨ ਅਤੇ ਉਨ੍ਹਾਂ ਨੇ ਆਪਣੀ ਜ਼ਿਆਦਾਤਰ ਡਿਊਟੀ ਮਾਛੀਵਾੜਾ ਬਲਾਕ ਪੰਚਾਇਤ ਦਫ਼ਤਰ ਵਿੱਚ ਹੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All