ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਮਰਗੜ੍ਹ ਦੇ 127 ਪਿੰਡਾਂ ਨੂੰ ਜੋੜਿਆ ਜਾਵੇਗਾ ਨਹਿਰੀ ਪਾਣੀਆਂ ਨਾਲ: ਗੱਜਣਮਾਜਰਾ

ਪ੍ਰਾਜੈਕਟ ਦੇ ਕੰਮ ਦੀ ਸਮੀਖਿਆ ਕੀਤੀ; ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ ਵਿਧਾਇਕ ਗੱਜਣਮਾਜਰਾ। -ਫੋਟੋ: ਗਿੱਲ
Advertisement

ਕੁਲਵਿੰਦਰ ਸਿੰਘ ਗਿੱਲ

ਅਹਿਮਦਗੜ੍ਹ, 28 ਮਈ

Advertisement

ਵਿਧਾਇਕ ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ ਨੇ ਅੱਜ ਇਥੇ ਦੱਸਿਆ ਕਿ 111 ਕਰੋੜ 34 ਲੱਖ ਰੁਪਏ ਦੀ ਲਾਗਤ ਵਾਲੀ ਯੋਜਨਾਂ ਅਧੀਨ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਪੈਂਦੇ 127 ਪਿੰਡਾਂ ਦੇ 56 ਹਜ਼ਾਰ ਏਕੜ ਰਕਬੇ ਨੂੰ ਇੱਕ ਅਰਸੇ ਬਾਅਦ ਨਹਿਰੀ ਪਾਣੀ ਨਾਲ ਜੋੜਿਆ ਜਾ ਰਿਹਾ ਹੈ। ਅੱਜ ਉਨ੍ਹਾਂ ਇਥੇ ਪ੍ਰਾਜੈਕਟ ਦੇ ਕੰਮ ਦੀ ਸਮੀਖਿਆ ਕੀਤੀ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ 31 ਮਾਰਚ ਤੱਕ ਹਲਕੇ ਦੇ ਸਮੂਹ ਪਿੰਡਾਂ ਨੂੰ ਨਹਿਰੀ ਪਾਣੀ ਨਾਲ ਜੋੜਨ ਦੀ ਹਦਾਇਤ ਕੀਤੀ।

ਉਨ੍ਹਾਂ ਦੱਸਿਆ ਕਿ ਕੰਮਾਂ ਦੀ ਗੁਣਵੰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਬਰਸਾਤਾਂ ਦੌਰਾਨ ਕੰਮ ਬੰਦ ਰਹੇਗਾ। ਉਸ ਮਗਰੋਂ ਕੰਮ ਦੇ ਮਿਆਰ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਕੰਮ ਸ਼ੁਰੂ ਕਰਨ ਦੇ ਆਦੇਸ਼ ਵੀ ਦਿੱਤੇ। ਗੱਜਣਮਾਜਰਾ ਨੇ ਦੱਸਿਆ ਕਿ ਸਥਾਨਕ ਲੋਕਾਂ ਦੇ ਦੱਸਣ ਮੁਤਾਬਿਕ ਇਸ ਮਾਈਨਰ (ਸੂਏ) ਵਿੱਚ ਇੱਕ ਅਰਸੇ ਤੋਂ ਕਦੇ ਵੀ ਪਾਣੀ ਚੱਲਦਾ ਨਹੀਂ ਦੇਖਿਆ ਗਿਆ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਹਲਕੇ ਦਾ ਹਜ਼ਾਰਾਂ ਏਕੜ ਰਕਬਾ ਨਹਿਰੀ ਪਾਣੀ ਤੋਂ ਸੱਖਣਾ ਹੀ ਰਿਹਾ। ਇਸ ਇਲਾਕੇ ਦੇ ਲੋਕ ਖੇਤੀਬਾੜੀ ਲਈ ਧਰਤੀ ਹੇਠਲੇ ਪਾਣੀ ਉੱਤੇ ਨਿਰਭਰ ਹੀ ਰਹੇ ਹਨ ਅਤੇ ਜਿਸ ਦੇ ਨਤੀਜੇ ਵਜੋਂ ਇਲਾਕੇ ਵਿੱਚ ਧਰਤੀ ਹੇਠਲਾ ਪਾਣੀ ਅੱਜ ਬਹੁਤ ਡੂੰਘਾ ਹੋ ਚੁੱਕਾ ਹੈ। ਹਲਕ ਦੇ ਕਿਸਾਨਾਂ ਨੇ ਕਈ ਵਾਰ ਮੇਰੇ ਤੋਂ ਖੇਤਾਂ ਵਿੱਚ ਨਹਿਰੀ ਪਾਣੀ ਦੀ ਮੰਗ ਕੀਤੀ ਸੀ ਅਤੇ ਅਸੀਂ ਵੀ ਚੋਣਾਂ ਦੌਰਾਨ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਇਸ ਮੰਗ ਨੂੰ ਪਹਿਲ ਦੇ ਆਧਾਰ ਉੱਤੇ ਜਲਦੀ ਪੂਰਾ ਕੀਤਾ ਜਾਵੇਗਾ।

Advertisement