ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਅਕਤੂਬਰ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਚੈਕਿੰਗ ਦੌਰਾਨ 13 ਮੋਬਾਈਲ ਬਰਾਮਦ ਕੀਤੇ ਗਏ ਹਨ। ਸਹਾਇਕ ਸੁਪਰਡੈਂਟ ਕਸ਼ਮੀਰ ਲਾਲ ਨੇ ਦੱਸਿਆ ਹੈ ਕਿ ਜੇਲ੍ਹ ਅੰਦਰ ਚੈਕਿੰਗ ਦੌਰਾਨ ਹਵਾਲਾਤੀ ਜੁਗਰਾਜ ਸਿੰਘ, ਹਵਾਲਾਤੀ ਐਬੂਕਾ ਉਕੋਨਵੇ, ਸਚਿਨ ਕੁਮਾਰ ਤੇ ਸੁਸ਼ੀਲ ਕੁਮਾਰ ਪਾਸੋਂ 1-1 ਮੋਬਾਈਲ ਫੋਨ ਬਰਾਮਦ ਹੋਇਆ ਹੈ ਜਦਕਿ ਬੀਕੇਯੂ ਵਾਰਡ ਦੀ ਬੈਰਕ ਨੰਬਰ 7 ਦੇ ਬਾਥਰੂਮ ਵਿੱਚੋਂ ਇੱਕ ਮੋਬਾਈਲ ਫੋਨ ਸੈਮਸੰਗ ਬਿਨਾਂ ਸਿੰਮ ਲਾਵਾਰਸ ਬਰਾਮਦ ਹੋਇਆ ਹੈ। ਸਹਾਇਕ ਸੁਪਰਡੈਂਟ ਸਤਨਾਮ ਸਿੰਘ ਨੇ ਦੱਸਿਆ ਹੈ ਕਿ ਚੈਕਿੰਗ ਦੌਰਾਨ ਹਵਾਲਾਤੀ ਗੁਰਮੀਤ ਸਿੰਘ, ਸਤਵਿੰਦਰ ਸਿੰਘ ਅਤੇ ਵਿਜੈ ਕੁਮਾਰ ਪਾਸੋਂ 1-1 ਮੋਬਾਈਲ ਫੋਨ ਬਰਾਮਦ ਹੋਇਆ ਹੈ। ਸਹਾਇਕ ਸੁਪਰਡੈਂਟ ਗਗਨਦੀਪ ਸ਼ਰਮਾ ਮੁਤਾਬਕ ਜੇਲ੍ਹ ਅੰਦਰ ਚੈਕਿੰਗ ਦੌਰਾਨ ਹਵਾਲਾਤੀ ਨੀਰਜ ਅੱਤਰ ਪਾਸੋਂ ਇੱਕ ਮੋਬਾਈਲ ਫੋਨ ਮਿਲਿਆ। ਜਦਕਿ ਸਹਾਇਕ ਸੁਪਰਡੈਂਟ ਸੂਰਜ ਮੱਲ ਨੇ ਦੱਸਿਆ ਹੈ ਕਿ ਚੈਕਿੰਗ ਦੌਰਾਨ ਹਵਾਲਾਤੀ ਅਸ਼ੀਸ਼ ਕੁਮਾਰ ਪੁੱਤਰ ਸੁਸ਼ੀਲ ਕੁਮਾਰ, ਸੌਰਵ ਕੁਮਾਰ ਪੁੱਤਰ ਮਿਥਲੇਸ਼ ਸਿੰਘ, ਰਮਨਦੀਪ ਸਿੰਘ ਪੁੱਤਰ ਦਲਜੀਤ ਸਿੰਘ ਪਾਸੋਂ ਚੈਕਿੰਗ ਦੌਰਾਨ ਚਾਰ ਮੋਬਾਈਲ ਫੋਨ ਬਰਾਮਦ ਹੋਏ। ਥਾਣਾ ਡਵੀਜ਼ਨ ਨੰਬਰ 7 ਦੀ ਪੁਲੀਸ ਨੇ ਜੇਲ੍ਹ ਨਿਯਮ ਭੰਗ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।