ਕੈਂਪ ਦੌਰਾਨ 145 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ
ਲੋਕ ਸੇਵਾ ਸੁਸਾਇਟੀ ਅਤੇ ਲਾਇਨਜ਼ ਕਲੱਬ ਇੰਟਰਨੈਸ਼ਨਲ ਵਲੋਂ ਅੱਜ ਇਥੇ ਲੰਮਿਆਂ ਵਾਲੇ ਬਾਗ ਵਿਖੇ ਸਵਰਗਵਾਸੀ ਜੋਗਿੰਦਰ ਸਿੰਘ ਓਬਰਾਏ ਦੀ ਯਾਦ ਵਿੱਚ 66ਵਾਂ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਰਜਿੰਦਰ ਜੈਨ ਕਾਕਾ, ਸੈਕਟਰੀ ਡਾ. ਕੁਲਭੂਸ਼ਨ ਗੁਪਤਾ, ਕੈਸ਼ੀਅਰ ਸੁਨੀਲ ਬਜਾਜ ਅਤੇ ਕਲੱਬ ਦੇ ਚੇਅਰਮੈਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਦੀ ਅਗਵਾਈ ਹੇਠ ਲਾਏ ਗਏ ਕੈਂਪ ਦੌਰਾਨ 145 ਮਰੀਜ਼ਾਂ ਦੀਆਂ ਅੱਖਾਂ ਦਾ ਨਿਰੀਖਣ ਕੀਤਾ ਗਿਆ। ਸ਼ੰਕਰਾ ਹਸਪਤਾਲ ਮੁੱਲਾਂਪੁਰ ਦੀ ਟੀਮ ਵਲੋਂ ਸਿਰਫ਼ ਚਿੱਟੇ ਮੋਤੀਏ ਵਾਲੇ 145 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਨ ਤੋਂ ਬਾਅਦ ਉਨ੍ਹਾਂ 37 ਮਰੀਜ਼ਾਂ ਦੀ ਚੋਣ ਕੀਤੀ ਜਿਨ੍ਹਾਂ ਦੀਆਂ ਅੱਖਾਂ ਦੇ ਆਪਰੇਸ਼ਨ ਕੀਤੇ ਜਾਣਗੇ। ਅਮਰਜੀਤ ਸਿੰਘ ਓਬਰਾਏ ਅਤੇ ਇੰਦਰਜੀਤ ਸਿੰਘ ਓਬਰਾਏ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਕੈਂਪ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਲੋੜਵੰਦਾਂ ਨੂੰ ਅੱਖਾਂ ਦੀ ਰੌਸ਼ਨੀ ਪ੍ਰਦਾਨ ਕਰਨਾ ਬਹੁਤ ਪੁੰਨ ਦਾ ਕੰਮ ਹੈ।
ਉਨ੍ਹਾਂ ਸੁਸਾਇਟੀ ਨੂੰ ਭਰੋਸਾ ਦਿੱਤਾ ਕਿ ਓਬਰਾਏ ਪਰਿਵਾਰ ਹਮੇਸ਼ਾ ਸੁਸਾਇਟੀ ਦੀ ਹਰੇਕ ਸਮਾਜ ਸੇਵੀ ਕੰਮ ਵਿੱਚ ਮਦਦ ਕਰੇਗਾ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ ਤੇ ਪ੍ਰਧਾਨ ਰਾਜਿੰਦਰ ਜੈਨ ਕਾਕਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਹਰੇਕ ਮਹੀਨੇ ਦੇ ਅਖ਼ੀਰਲੇ ਐਤਵਾਰ ਨੂੰ ਅੱਖਾਂ ਦਾ ਚੈੱਕਅਪ ਤੇ ਆਪਰੇਸ਼ਨ ਕੈਂਪ ਲਗਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਵਾਸਤੇ ਚੁਣੇ ਗਏ ਮਰੀਜ਼ ਅੱਜ ਹੀ ਹਸਪਤਾਲ ਭੇਜ ਦਿੱਤੇ ਜਾਣਗੇ ਅਤੇ ਕਿਸੇ ਵੀ ਮਰੀਜ਼ ਦਾ ਕੋਈ ਵੀ ਖ਼ਰਚ ਨਹੀਂ ਹੋਵੇਗਾ। ਇਸ ਮੌਕੇ ਹਰਜੋਤ ਸਿੰਘ ਓਬਰਾਏ, ਜੋਗਿੰਦਰਪਾਲ ਸਿੰਘ ਓਬਰਾਏ, ਰਵਿੰਦਰਪਾਲ ਸਿੰਘ ਓਬਰਾਏ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ ਤੋਂ ਇਲਾਵਾ ਸੁਸਾਇਟੀ ਦੇ ਵਾਈਸ ਚੇਅਰਮੈਨ ਕੰਵਲ ਕੱਕੜ, ਮਨੋਹਰ ਸਿੰਘ ਟੱਕਰ, ਰਾਜੀਵ ਗੁਪਤਾ, ਸੁਖਦੇਵ ਗਰਗ, ਗੋਪਾਲ ਗੁਪਤਾ, ਵਿਨੋਦ ਬਾਂਸਲ, ਪਰਵੀਨ ਮਿੱਤਲ, ਡਾ. ਭਾਰਤ ਭੂਸ਼ਨ ਬਾਂਸਲ, ਅਨਿਲ ਮਲਹੋਤਰਾ, ਆਰਕੇ ਗੋਇਲ, ਪ੍ਰੇਮ ਬਾਂਸਲ, ਮੁਕੇਸ਼ ਗੁਪਤਾ, ਜਸਵੰਤ ਸਿੰਘ ਤੇ ਹੋਰ ਹਾਜ਼ਰ ਸਨ।