ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਜੂਨ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ 2 ਅਧੀਨ ਪਿੰਡ ਵਲੀਪੁਰ ਵਿਖੇ 14 ਏਕੜ 6 ਕਨਾਲ 2 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ। ਬਲਾਕ ਵਿਕਾਸ ਪੰਚਾਇਤ ਅਫਸਰ (ਬੀ.ਡੀ.ਪੀ.ਓ) ਗੁਰਪ੍ਰੀਤ ਸਿੰਘ ਮਾਂਗਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਲਕਾ ਸਾਹਨੇਵਾਲ ਵਿਧਾਇਕ ਹਰਦੀਪ ਸਿੰਘ ਮੂੰਡੀਆਂ, ਡੀਸੀ ਸੁਰਭੀ ਮਲਿਕ ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਡੀ.ਡੀ.ਪੀ.ਓ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਵਲੀਪੁਰ ਵਿੱਚ 14 ਏਕੜ 6 ਕਨਾਲ 2 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ। ਦੱਸ ਦੇਈਏ ਕਿ ਹੁਣ ਤੱਕ ਜ਼ਿਲ੍ਹੇ ਵਿੱਚ 754 ਏਕੜ ਪੰਚਾਇਤੀ ਜ਼ਮੀਨੀ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ ਜਿਸ ਵਿੱਚੋਂ ਇਕੱਲੇ ਬਲਾਕ ਲੁਧਿਆਣਾ-2 ਵੱਲੋਂ ਅੱਜ ਤੱਕ 210 ਏਕੜ ਜ਼ਮੀਨ ਛੁਡਵਾਈ ਗਈ ਹੈ। ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਭੂ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।