ਨਿੱਜੀ ਪੱਤਰ ਪ੍ਰੇਰਕ
ਖੰਨਾ, 31 ਅਕਤੂਬਰ
ਵਿਦੇਸ਼ ਭੇਜਣ ਦੇ ਨਾਂਅ ’ਤੇ 15 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਜਲੰਧਰ ਦੇ ਏਜੰਟ ਖ਼ਿਲਾਫ਼ ਖੰਨਾ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਹਰਜੀਤ ਸਿੰਘ ਵਾਸੀ ਜਲੰਧਰ ਵਜੋਂ ਹੋਈ। ਸ਼ਿਕਾਇਤਕਰਤਾ ਸੁਖਵੰਤ ਕੌਰ ਗਿੱਲ ਨੇ ਦੱਸਿਆ ਕਿ ਹਰਜੀਤ ਸਿੰਘ ਨੇ ਉਸ ਦੀ ਲੜਕੀ ਅਮਨਦੀਪ ਕੌਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 15 ਲੱਖ ਰੁਪਏ ਲੈ ਲਏ। ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਉਸ ਦੀ ਲੜਕੀ ਨੂੰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਸਦਰ ਪੁਲੀਸ ਨੇ ਸ਼ਿਕਾਇਤ ਦੀ ਪੜਤਾਲ ਮਗਰੋਂ ਮਾਮਲਾ ਦਰਜ ਕਰ ਲਿਆ ਹੈ।