ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਸਤੰਬਰ
ਲੁਧਿਆਣਾ ਵਿੱਚ ਐਤਵਾਰ ਨੂੰ ਕਰੋਨਾ ਦੇ 15 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਦੱਸਿਆ ਕਿ ਪੈਂਡਿੰਗ ਰਿਪੋਰਟਾਂ ਵਿੱਚੋਂ ਅੱਜ 15 ਸੈਂਪਲਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਹੈ। ਇਨ੍ਹਾਂ ਵਿੱਚੋਂ 13 ਲੁਧਿਆਣਾ ਜ਼ਿਲ੍ਹੇ ਜਦਕਿ ਦੋ ਹੋਰਨਾਂ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਡਾ. ਹਤਿੰਦਰ ਨੇ ਦੱਸਿਆ ਕਿ ਇਸ ਮਹਾਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੋ। ਉਨ੍ਹਾਂ ਦੱਸਿਆ ਕਿ ਅੱਜ ਵੀ 2319 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ।