DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਗਰ ਕੌਂਸਲ ਖੰਨਾ ਦੀ ਮੀਟਿੰਗ ’ਚ 19 ਮਤੇ ਪਾਸ

ਨਗਰ ਕੌਂਸਲ ਖੰਨਾ ਦੀ ਮੀਟਿੰਗ ਸ਼ਾਂਤੀਪੂਰਨ ਮਾਹੌਲ ਵਿੱਚ ਸਮਾਪਤ ਹੋਈ, ਜਿਸ ਦੌਰਾਨ 20 ਵਿੱਚੋਂ 19 ਮਤੇ ਪਾਸ ਕੀਤੇ ਗਏ। ਮੀਟਿੰਗ ਦੌਰਾਨ ਸੱਤਾਧਾਰੀ ਕਾਂਗਰਸ ਦੇ 2 ਕੌਂਸਲਰ ਆਪਣੀਆਂ ਸਮੱਸਿਆਵਾਂ ਸਬੰਧੀ ਤਖ਼ਤੀਆਂ ਲੈ ਕੇ ਪੁੱਜੇ ਅਤੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਨਾਲ ਸ਼ਹਿਰ...

  • fb
  • twitter
  • whatsapp
  • whatsapp
Advertisement

ਨਗਰ ਕੌਂਸਲ ਖੰਨਾ ਦੀ ਮੀਟਿੰਗ ਸ਼ਾਂਤੀਪੂਰਨ ਮਾਹੌਲ ਵਿੱਚ ਸਮਾਪਤ ਹੋਈ, ਜਿਸ ਦੌਰਾਨ 20 ਵਿੱਚੋਂ 19 ਮਤੇ ਪਾਸ ਕੀਤੇ ਗਏ। ਮੀਟਿੰਗ ਦੌਰਾਨ ਸੱਤਾਧਾਰੀ ਕਾਂਗਰਸ ਦੇ 2 ਕੌਂਸਲਰ ਆਪਣੀਆਂ ਸਮੱਸਿਆਵਾਂ ਸਬੰਧੀ ਤਖ਼ਤੀਆਂ ਲੈ ਕੇ ਪੁੱਜੇ ਅਤੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਨਾਲ ਸ਼ਹਿਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਈ। ਕੌਂਸਲਰ ਗੁਰਮੀਤ ਨਾਗਪਾਲ ਤੇ ਕੌਂਸਲਰ ਸੰਦੀਪ ਘਈ ਨੇ ਮੀਟਿੰਗ ਵਿੱਚ ਤਖ਼ਤੀਆਂ ਲੈ ਕੇ ਬਾਜ਼ੀਗਰ ਬਸਤੀ ਵਿਚ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ ਸਮੱਸਿਆ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਤਿੰਨ ਵਾਰਡਾਂ ਲਈ ਸਿਰਫ਼ ਇਕ ਸੀਵਰਮੈਨ ਤਾਇਨਾਤ ਹੈ, ਜਿਸ ਕਾਰਨ ਸਮੇਂ ਸਿਰ ਸਫਾਈ ਤੇ ਮੁਰੰਮਤ ਅਸੰਭਵ ਹੈ। ਉਨ੍ਹਾਂ ਮੰਗ ਕੀਤੀ ਕਿ ਹਰ ਵਾਰਡ ਵਿਚ ਲੋੜੀਂਦਾ ਸਟਾਫ਼ ਮੁਹੱਈਆ ਕਰਵਾਇਆ ਜਾਵੇ। ਸਾਰੇ ਕੌਂਸਲਰਾਂ ਨੇ ਵਾਰਡਾਂ ਵਿੱਚ ਸਫ਼ਾਈ ਪ੍ਰਣਾਲੀ ਪ੍ਰਤੀ ਅਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਇਲਾਕਿਆਂ ਵਿਚ ਨਿਯਮਿਤ ਸਫ਼ਾਈ ਨਹੀਂ ਕੀਤੀ ਜਾਂਦੀ ਜਿਸ ਕਾਰਨ ਕੂੜੇ ਦੇ ਢੇਰ ਲੱਗ ਗਏ ਹਨ। ਕੌਂਸਲਰ ਰਵਿੰਦਰ ਬੱਬੂ ਨੇ ਸੁਝਾਅ ਦਿੱਤਾ ਕਿ ਵਿਸ਼ੇਸ਼ ਸਮਾਗਮਾਂ ਲਈ ਵੱਖਰੇ ਸਫ਼ਾਈ ਕਰਮਚਾਰੀ ਨਿਯੁਕਤ ਕੀਤੇ ਜਾਣ ਤਾਂ ਜੋ ਕਰਮਚਾਰੀਆਂ ਨੂੰ ਵਾਰਡਾਂ ਤੋਂ ਦੂਰ ਕਰਨ ਦੀ ਲੋੜ ਨਾ ਪਵੇ। ਮੀਟਿੰਗ ਵਿਚ ਅਗਰਵਾਲ ਮਾਰਕੀਟ ਵਿੱਚ ਚੱਲ ਰਹੀਆਂ ਗ਼ੈਰ-ਕਾਨੂੰਨੀ ਮੀਟ ਦੀਆਂ ਦੁਕਾਨਾਂ ਦੇ ਮੁੱਦੇ ਸਬੰਧੀ ਕੌਂਸਲਰ ਨਾਗਪਾਲ ਨੇ ਕਿਹਾ ਕਿ ਅਦਾਲਤ ਨੇ ਸਪੱਸ਼ਟ ਆਦੇਸ਼ਾਂ ਦੇ ਬਾਵਜੂਦ ਇਨ੍ਹਾਂ ਦੁਕਾਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਕੌਂਸਲ ਇਨ੍ਹਾਂ ਦੁਕਾਨਾਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕਰ ਕੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਏ। ਵਾਰਡ ਨੰਬਰ-12 ਤੇ 17 ਵਿਚ ਟਿਊਬਵੈਲ ਕੁਨੈਕਸ਼ਨ ਜੋੜਨ ਦਾ ਮਤਾ ਉਠਾਉਂਦਿਆਂ ਕੌਂਸਲਰਾਂ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈਂਦਾ ਹੈ।

Advertisement
Advertisement
×