ਸੜਕ ਹਾਦਸੇ ਵਿਚ 2 ਐਨਆਰਆਈ’ਜ਼ ਦੀ ਮੌਤ, 2 ਜ਼ਖਮੀ
ਜੋਧਾਂ ਪੱਖੋਵਾਲ ਸੜਕ ’ਤੇ ਵਾਪਰੇ ਸੜਕ ਹਾਦਸੇ ਵਿੱਚ ਸਰਾਭਾ ਪਿੰਡ ਨੇੜੇ ਦੋ ਐਨਆਰਆਈ ਨੌਜਵਾਨਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਦੇਰ ਰਾਤ ਉਨ੍ਹਾਂ ਦੀ ਕਾਰ ਇੱਕ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਇੱਕ ਦਰੱਖਤ ਨਾਲ ਟਕਰਾ...
ਜੋਧਾਂ ਪੱਖੋਵਾਲ ਸੜਕ ’ਤੇ ਵਾਪਰੇ ਸੜਕ ਹਾਦਸੇ ਵਿੱਚ ਸਰਾਭਾ ਪਿੰਡ ਨੇੜੇ ਦੋ ਐਨਆਰਆਈ ਨੌਜਵਾਨਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਦੇਰ ਰਾਤ ਉਨ੍ਹਾਂ ਦੀ ਕਾਰ ਇੱਕ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਇੱਕ ਦਰੱਖਤ ਨਾਲ ਟਕਰਾ ਗਈ।
ਮ੍ਰਿਤਕਾਂ ਦੀ ਪਛਾਣ ਲੁਧਿਆਣਾ ਜ਼ਿਲ੍ਹੇ ਦੇ ਲਤਾਲਾ ਪਿੰਡ ਦੇ ਰਵੀ ਸ਼ੇਰ ਗਿੱਲ ਅਤੇ ਬ੍ਰਹਮਪੁਰ ਪਿੰਡ ਦੇ ਨੋਬਨਦੀਪ ਸਿੰਘ ਵਜੋਂ ਹੋਈ ਹੈ ਮੋਟਰਸਾਈਕਲ ਸਵਾਰਾਂ ਵਿੱਚ ਕਲਸੀਆਂ ਪਿੰਡ ਦਾ ਜੋਬਨਪ੍ਰੀਤ ਅਤੇ ਰੱਤੋਵਾਲ ਪਿੰਡ ਦਾ ਜਸਕਰਨ ਵੀ ਗੰਭੀਰ ਜ਼ਖ਼ਮੀ ਹੋ ਗਏ, ਜਦੋਂ ਕਿ ਤੀਜੇ ਸਵਾਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਸੜਕ ਹਾਦਸਾ ਐਨਾ ਭਿਆਨਕ ਸੀ ਕਿ ਕਾਰ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਲਗਪਗ ਅਗਲੇ ਹਿੱਸੇ ਤੋਂ ਵੱਖ ਹੋ ਗਈ।
ਸਾਰੇ ਪੀੜਤਾਂ ਨੂੰ ਲੁਧਿਆਣਾ ਦੇ ਇੱਕ ਮਲਟੀ-ਸਪੈਸ਼ਲਿਟੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਰਵੀ ਸ਼ੇਰ ਗਿੱਲ ਅਤੇ ਨੋਬਨਦੀਪ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।
ਜਾਣਕਾਰੀ ਅਨੁਸਾਰ ਰਵੀ ਅਤੇ ਨੋਬਨਦੀਪ ਦੋਵੇਂ ਸਿਰਫ਼ ਦੋ ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਏ ਸਨ ਅਤੇ ਜਦੋਂ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋਈ ਤਾਂ ਉਹ ਸੁਧਾਰ ਵੱਲ ਜਾ ਰਹੇ ਸਨ। ਰਵੀ ਦੇ ਪਿਤਾ ਅਤੇ ਪਰਿਵਾਰ ਦੇ ਹੋਰ ਮੈਂਬਰ ਇਸ ਸਮੇਂ ਕੈਨੇਡਾ ਵਿੱਚ ਹਨ, ਇਸ ਲਈ ਪੁਲਿਸ ਨੇ ਅਜੇ ਤੱਕ ਪਰਿਵਾਰ ਦੇ ਬਿਆਨ ਦਰਜ ਨਹੀਂ ਕੀਤੇ ਹਨ।
ਜੋਧਾਂ ਦੇ ਐਸਐਚਓ ਸਾਹਿਬ ਮੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਹਾਦਸੇ ਦੀਆਂ ਘਟਨਾਵਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੀੜਤਾਂ ਦੇ ਪਰਿਵਾਰਾਂ ਵੱਲੋਂ ਦਿੱਤੇ ਗਏ ਬਿਆਨਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

