ਅੱਖਾਂ ਦੇ ਕੈਂਪ ’ਚ 200 ਮਰੀਜ਼ਾਂ ਦੀ ਜਾਂਚ
ਲਹਿਰਾਗਾਗਾ: ਪਿੰਡ ਹਰਿਆਊ ਵਿੱਚ ਸੰਤ ਬਾਬਾ ਅਤਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਰਿਆਊ ਵੱਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਅਪਰੇਸ਼ਨ ਕੈਂਪ ਲਗਾਇਆ ਗਿਆ ਜਿਸ ਵਿੱਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਵੱਲੋਂ 200 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ...
Advertisement
ਲਹਿਰਾਗਾਗਾ:
ਪਿੰਡ ਹਰਿਆਊ ਵਿੱਚ ਸੰਤ ਬਾਬਾ ਅਤਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਰਿਆਊ ਵੱਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਅਪਰੇਸ਼ਨ ਕੈਂਪ ਲਗਾਇਆ ਗਿਆ ਜਿਸ ਵਿੱਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਵੱਲੋਂ 200 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਜਿਨ੍ਹਾਂ ਮਰੀਜ਼ਾਂ ਦੇ ਅਪਰੇਸ਼ਨ ਹੋਣੇ ਸਨ, ਉਨ੍ਹਾਂ ਨੂੰ ਲੁਧਿਆਣਾ ’ਚ ਅਪਰੇਸ਼ਨ ਲਈ ਲਿਜਾਇਆ ਗਿਆ। ਨੇਕੀ ਫਾਊਂਡੇਸ਼ਨ ਬੁਢਲਾਡਾ ਦੀ ਟੀਮ ਵੱਲੋਂ ਕੈਂਪ ਵਿੱਚ ਪੂਰਨ ਸਹਿਯੋਗ ਦਿੱਤਾ ਗਿਆ। ਇਸ ਮੌਕੇ ਨੇਕੀ ਫਾਊਂਡੇਸ਼ਨ ਦੇ ਮੈਂਬਰ ਜਸਵੀਰ ਸਿੰਘ ਸੋਨੀ, ਕੁਲਵੀਰ ਕੋਮਲ ਤੇ ਜਸਵੀਰ ਸਿੰਘ ਸ਼ਾਮਲ ਸਨ। ਐੱਮਡੀ ਵਾਸਦੇਵ ਸ਼ਰਮਾ, ਚੇਅਰਮੈਨ ਜਸਪਾਲ ਕੌਰ ਤੇ ਪ੍ਰਿੰਸੀਪਲ ਗੁਰਮੀਤ ਕੌਰ ਨੇ ਮੈਡੀਕਲ ਟੀਮ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਮਨਦੀਪ ਸਿੰਘ, ਮੈਂਬਰ ਲਖਵਿੰਦਰ ਸਿੰਘ ਤੇ ਰਾਮ ਸਿੰਘ ਨੇ ਵੀ ਸ਼ਿਰਕਤ ਕੀਤੀ। - ਪੱਤਰ ਪ੍ਰੇਰਕ
Advertisement
Advertisement
Advertisement
×

