ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਅਗਸਤ
ਇਥੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਲਗਪੱਗ 200 ਵੈਟਰਨਰੀ ਵਿਦਿਆਰਥੀਆਂ ਨੂੰ ਪਸ਼ੂਆਂ ਦੀ ਲੰਪੀ ਸਕਿਨ ਬਿਮਾਰੀ ਨੂੰ ਕਾਬੂ ਕਰਨ ਲਈ ਪਸ਼ੂ ਪਾਲਣ ਵਿਭਾਗ ਦੇ ਨਾਲ ਕੰਮ ਕਰਨ ਲਈ ਨਿਯੁਕਤ ਕੀਤਾ ਹੈ। ਕਾਲਜ ਆਫ਼ ਵੈਟਰਨਰੀ ਸਾਇੰਸ ਦੇ ਡੀਨ ਡਾ. ਸਰਵਪ੍ਰੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੰਜਾਬ ਵਿੱਚ 46.11 ਲੱਖ ਪਰਿਵਾਰ ਹਨ ਅਤੇ ਇਨ੍ਹਾਂ ਵਿੱਚੋਂ 20 ਲੱਖ ਪਰਿਵਾਰਾਂ ਦੀਆਂ ਆਪਣੀਆਂ ਗਊਆਂ ਅਤੇ ਮੱਝਾਂ ਹਨ। ਲੰਪੀ ਸਕਿਨ ਰੋਗ ਨੇ ਡੇਅਰੀ ਫਾਰਮਿੰਗ ਭਾਈਚਾਰੇ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ ਅਤੇ ਕਿਸਾਨਾਂ ਨੂੰ ਇਸ ਵਾਇਰਲ ਬਿਮਾਰੀ ਕਾਰਨ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਵਰਸਿਟੀ ਨੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 179 ਵੈਟਰਨਰੀ ਵਿਦਿਆਰਥੀਆਂ ਨੂੰ ਤਾਇਨਾਤ ਕੀਤਾ ਹੈ।