ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਨਵੰਬਰ
ਥਾਣਾ ਟਿੱਬਾ ਦੀ ਪੁਲੀਸ ਨੇ ਦੋ ਜਣਿਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਵੱਖ-ਵੱਖ ਬੈਂਕਾਂ ਦੇ 22 ਏਟੀਐਮ ਕਾਰਡ ਬਰਾਮਦ ਕੀਤੇ ਹਨ, ਜੋ ਉਹ ਲੋਕਾਂ ਨੂੰ ਧੋਖਾ ਦੇ ਕੇ ਚੋਰੀ ਕਰ ਲੈਂਦੇ ਸਨ। ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਜਦੋਂ ਉਹ ਸੁਭਾਸ਼ ਨਗਰ ਚੌਕ ਵਿੱਚ ਨਾਕਾ ਲਾ ਕੇ ਖੜ੍ਹੇ ਸਨ ਤਾਂ ਤਾਂ ਉਨ੍ਹਾਂ ਹਰਗੋਬਿੰਦ ਨਗਰ ਵਾਸੀ ਪਰਮਜੀਤ ਸਿੰਘ ਅਤੇ ਪ੍ਰਿੰਸ ਸ਼ਰਮਾ ਦੀ ਸ਼ੱਕ ਦੇ ਆਧਾਰ ’ਤੇ ਪੁੱਛਗਿੱਛ ਕੀਤੀ। ਇਸ ਦੌਰਾਨ ਉਨ੍ਹਾਂ ਕੋਲੋਂ ਵੱਖ ਵੱਖ ਬੈਂਕਾਂ ਦੇ ਏਟੀਐਮ ਕਾਰਡ ਬਰਾਮਦ ਹੋਏ। ਪੁਲੀਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।