ਖੇਤਰੀ ਪ੍ਰਤੀਨਿਧ
ਲੁਧਿਆਣਾ, 20 ਸਤੰਬਰ
ਇਥੇ ਅੱਜ ਕਰੋਨਾ ਦੇ 291 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 12 ਕਰੋਨਾ ਮਰੀਜ਼ਾਂ ਦੀ ਜਾਨ ਚਲੀ ਗਈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਪਿਛਲੇ 24 ਘੰਟਿਆਂ ਦੌਰਾਨ ਨਵੇਂ ਆਏ 291 ਮਰੀਜ਼ਾਂ ਵਿਚੋਂ 244 ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 47 ਹੋਰਨਾਂ ਰਾਜਾਂ ਤੇ ਜ਼ਿਲ੍ਹਿਆਂ ਦੇ ਹਨ। ਇਸੇ ਤਰ੍ਹਾਂ ਅੱਜ 12 ਮੌਤਾਂ ਹੋਈਆਂ ਹਨ ਜਿਨ੍ਹਾਂ ਵਿੱਚ 5 ਜ਼ਿਲ੍ਹਾ ਲੁਧਿਆਣਾ ਦੇ, ਅੰਮ੍ਰਿਤਸਰ, ਹੁਸ਼ਿਆਰਪੁਰ , ਫਤਿਹਗੜ੍ਹ ਸਾਹਿਬ ਅਤੇ ਫਰੀਦਕੋਟ ਦੇ 1-1 ਜਦਕਿ ਜਲੰਧਰ ਤੋਂ 2 ਅਤੇ 1 ਮਰੀਜ਼ ਜੰਮੂ ਅਤੇ ਕਸ਼ਮੀਰ ਨਾਲ ਸਬੰਧਤ ਸੀ। ਅੱਜ ਤਕ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 663 ਅਤੇ 196 ਦੂਜੇ ਜ਼ਿਲਿਆਂ ਤੋਂ ਹੈ। ਜ਼ਿਲ੍ਹੇ ਵਿੱਚ ਅੱਜ 4951 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ। ਅੱਜ 245 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।