ਜਿਊਲਰਜ਼ ਦੀ ਦੁਕਾਨ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ 3 ਕਾਬੂ

ਜਿਊਲਰਜ਼ ਦੀ ਦੁਕਾਨ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ 3 ਕਾਬੂ

ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਪੰਜਾਬੀ ਟ੍ਰਿਬਿਊਨ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 20 ਅਕਤੂਬਰ

ਤਾਜਪੁਰ ਰੋਡ ਦੀ ਐੱਸਐੱਸ ਜਿਊਲਰਜ਼ ਦੀ ਦੁਕਾਨ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋ ਮੁਲਜ਼ਮਾਂ ਨੂੰ ਪੁਲੀਸ ਨੇ ਕੇਂਦਰੀ ਜੇਲ੍ਹ ਕੋਲ ਸਥਿਤ ਸਿਟੀ ਬੱਸ ਅੱਡੇ ’ਚ ਬੱਸਾਂ ’ਚ ਲੁਕੇ ਹੋਣ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਕਿ ਤੀਜੇ ਮੁਲਜ਼ਮ ਨੂੰ ਵੱਖਰੀ ਜਗ੍ਹਾ ਤੋਂ ਕਾਬੂ ਕੀਤਾ। ਮੁਲਜ਼ਮਾਂ ਦੇ ਕਬਜ਼ੇ ’ਚੋਂ ਪੁਲੀਸ ਨੇ ਬਿਲਾਂ ਨੰਬਰ ਵਾਲਾ ਮੋਟਰਸਾਈਕਲ ਬਰਾਮਦ ਕੀਤਾ ਹੈ। ਸੈਕਟਰ 32 ਦੇ ਰਹਿਣ ਵਾਲੇ ਅਵਤਾਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਰਾਹੋਂ ਰੋਡ ਸਥਿਤ ਬਲਦੇਵ ਨਗਰ ਵਾਸੀ ਹਿਮਾਂਸ਼ੂ, ਬਾਜੜਾ ਰੋਡ ਵਾਸੀ ਰਿਜ਼ਵਾਨ ਤੇ ਪੁਨੀਤ ਨਗਰ ਵਾਸੀ ਮੁਹੰਮਦ ਰਿਜ਼ਵਾਨ ਉਰਫ਼ ਸਮੀਰ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਜੁਆਇੰਟ ਪੁਲਸਿ ਕਮਿਸ਼ਨਰ ਰੂਰਲ ਡਾ. ਸਚਿਨ ਗੁਪਤਾ ਨੇ ਦੱਸਿਆ ਕਿ ਅਵਤਾਰ ਸਿੰਘ ਮੰਗਲਵਾਰ ਰਾਤ ਨੂੰ ਆਪਣੀ ਦੁਕਾਨ ’ਚ ਬੈਠਿਆ ਸੀ। ਇਸੇ ਦੌਰਾਨ ਤਿੰਨ ਨੌਜਵਾਨ ਦੁਕਾਨ ’ਚ ਦਾਖਲ ਹੋਏ ਤੇ ਉਨ੍ਹਾਂ ਨੇ ਗਹਿਣੇ ਦਿਖਾਉਣ ਦੀ ਗੱਲ ਕਹੀ। ਇਸ ਦੌਰਾਨ ਮੁਲਜ਼ਮਾਂ ਨੇ ਅਵਤਾਰ ਤੋਂ ਗਹਿਣੇ ਲੁੱਟਣ ਦੀ ਕੋਸ਼ਿਸ਼ ਕੀਤੀ, ਪਰ ਅਵਤਾਰ ਨੇ ਲੁਟੇਰਿਆਂ ਦਾ ਮੁਕਾਬਲਾ ਕੀਤਾ ਤੇ ਗਹਿਣੇ ਲਿਜਾਣ ਤੋਂ ਰੋਕ ਲਿਆ। ਉਹ ਰੌਲਾ ਪਾਉਂਦੇ ਹੋਏ ਲੁਟੇਰਿਆਂ ਦੇ ਪਿੱਛੇ ਦੁਕਾਨ ’ਚੋਂ ਬਾਹਰ ਨਿਕਲ ਆਇਆ। ਇਸੇ ਦੌਰਾਨ ਲੁਟੇਰੇ ਆਪਣਾ ਮੋਟਰਸਾਈਕਲ ਛੱਡ ਕੇ ਫ਼ਰਾਰ ਹੋ ਗਏ। ਅਵਤਾਰ ਨੇ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ। ਅਵਤਾਰ ਨੇ ਦੇਸੀ ਕੱਟਾ ਤੇ ਮੋਟਰਸਾਈਕਲ ਪੁਲੀਸ ਹਵਾਲੇ ਕਰ ਦਿੱਤਾ। ਜੇਸੀਪੀ ਨੇ ਦੱਸਿਆ ਕਿ ਜਾਂਚ ਕੀਤੀ ਤਾਂ ਮੋਟਰਸਾਈਕਲ ਚੋਰੀ ਦਾ ਨਿਕਲਿਆ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੂੰ ਪਤਾ ਲੱਗਿਆ ਕਿ ਮੁਲਜ਼ਮ ਹਿਮਾਂਸ਼ੂ ਤੇ ਰਿਜ਼ਵਾਨ ਬੱਸਾਂ ’ਚ ਲੁਕੇ ਬੈਠੇ ਹਨ। ਪੁਲੀਸ ਨੇ ਛਾਪਾ ਮਾਰ ਕੇ ਦੋਹਾਂ ਨੂੰ ਕਾਬੂ ਕਰ ਲਿਆ, ਜਦੋਂ ਕਿ ਸਮੀਰ ਨੂੰ ਵੱਖਰੀ ਥਾਂ ਤੋਂ ਕਾਬੂ ਕੀਤਾ।

ਸਸਤੇ ਭਾਅ ’ਚ ਮੁਰਾਦਾਬਾਦ ਤੋਂ ਲਿਆਉਂਦੇ ਸਨ ਦੇਸੀ ਕੱਟਾ

ਜੇਸੀਪੀ ਨੇ ਦੱਸਿਆ ਕਿ ਮੁਲਜ਼ਮ ਮੁਹੰਮਦ ਰਿਜ਼ਵਾਨ ਕ੍ਰਾਈਮ ਪੇਸ਼ਾ ਵਿਅਕਤੀ ਹੈ। ਉਹ ਮੂਲ ਰੂਪ ’ਚ ਮੁਰਾਦਾਬਾਦ ਦੇ ਪਿੰਡ ਕਰੋਲਾ ਦਾ ਰਹਿਣ ਵਾਲਾ ਹੈ। ਉਸ ਦੇ ਉਥੇਂ ਕਾਫ਼ੀ ਲਿੰਕ ਹਨ। ਇਸ ਕਾਰਨ ਉਹ ਉਥੋਂ ਸਸਤੇ ਭਾਅ ’ਤੇ ਦੇਸੀ ਕੱਟਾ ਲਿਆਉਂਦਾ ਸੀ। ਮੁਲਜ਼ਮ ਰਿਜ਼ਵਾਨ ਤੇ ਸਮੀਰ ਰਿਸ਼ਤੇਦਾਰ ਹਨ। ਰਿਜ਼ਵਾਨ ਤੇ ਸਮੀਰ ਨੇ ਮਿਲ ਕੇ ਹੀ ਲੁੱਟ ਦੀ ਯੋਜਨਾ ਬਣਾਈ ਸੀ ਤਾਂ ਕਿ ਜਲਦੀ ਪੈਸੇ ਕਮਾਏ ਜਾ ਸਕਣ।

ਸਤਿਗੁਰੂ ਜਿਊਲਰਜ਼ ਲੁੱਟਣ ਵਾਲਿਆਂ ਦੀ ਨਾ ਲੱਗੀ ਕੋਈ ਉੱਘ-ਸੁੱਘ

ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਹੰਬੜਾ ਰੋਡ ’ਤੇ ਸਤਿਗੁਰੂ ਜਿਊਲਰਜ਼ ਦੀ ਦੁਕਾਨ ’ਚ ਬੰਦੂਕ ਦੀ ਨੋਕ ’ਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦਾ ਹਾਲੇ ਤੱਕ ਕੁਝ ਪਤਾ ਨਹੀਂ ਲੱਗਿਆ। 24 ਘੰਟੇ ਬੀਤ ਜਾਣ ਦੇ ਬਾਵਜੂਦ ਪੁਲੀਸ ਦੇ ਹੱਥ ਕੋਈ ਸਬੂਤ ਨਹੀਂ ਲੱਗਿਆ। ਪੁਲੀਸ ਦੀਆਂ ਟੀਮਾਂ ਕਈ ਪਹਿਲੂਆਂ ’ਤੇ ਕੰਮ ਕਰ ਰਹੀਆਂ ਹਨ। ਸੂਤਰਾਂ ਅਨੁਸਾਰ ਪੁਲੀਸ ਨੇ ਇਸ ਲੁੱਟ ਦੇ ਮਾਮਲੇ ’ਚ ਕਈ ਸ਼ੱਕੀਆਂ ਨੂੰ ਹਿਰਾਸਤ ’ਚ ਲਿਆ ਹੈ, ਪਰ ਫਿਰ ਵੀ ਕੁਝ ਪਤਾ ਨਹੀਂ ਲੱਗਿਆ। ਥਾਣਾ ਪੀਏਯੂ ਦੀ ਪੁਲੀਸ ਨੇ ਇਸ ਮਾਮਲੇ ’ਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਹੰਬੜਾ ਰੋਡ ਸਥਿਤ ਸ੍ਰੀਰਾਮ ਸ਼ਰਨਮ ਆਸ਼ਰਮ ਕੋਲ ਸਤਿਗੁਰੂ ਜਿਊਲਰਜ਼ ਦੀ ਦੁਕਾਨ ’ਚ ਦੁਕਾਨ ਮਾਲਕ ਕਿਰਨ ਵਰਮਾ ਬੈਠੇ ਸਨ। ਇਸੇ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਦੁਕਾਨ ਤੋਂ ਬਾਹਰ ਆ ਕੇ ਰੁਕੇ। ਤਿੰਨੋਂ ਨੌਜਵਾਨ ਦੁਕਾਨ ’ਚ ਦਾਖਲ ਹੋਏ ਅਤੇ ਦੋਹਾਂ ਨੇ ਪਿਸਤੌਲ ਦਿਖਾ ਕਿਰਨ ਨੂੰ ਪਹਿਲਾਂ ਧਮਕਾਇਆ ਤੇ ਕਰੀਬ 3 ਲੱਖ ਦੀ ਨਕਦੀ ਅਤੇ 5 ਲੱਖ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਥਾਣਾ ਪੀਏਯੂ ਦੇ ਐੱਸਐੱਚਓ ਸਬ ਇੰਸਪੈਕਟਰ ਜਸਕਮਲ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਮੁਲਜ਼ਮਾਂ ਬਾਰੇ ਕੋਈ ਸਬੂਤ ਨਹੀਂ ਮਿਲਿਆ। ਪੁਲੀਸ ਦੀਆਂ ਟੀਮਾਂ ਵੱਖ-ਵੱਖ ਪਹਿਲੂਆਂ ’ਤੇ ਕੰਮ ਕਰ ਰਹੀਆਂ ਹਨ। ਆਸਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ, ਪਰ ਹਾਲੇ ਤੱਕ ਕੁਝ ਪਤਾ ਨਹੀਂ ਲ਼ੱਗਿਆ, ਸਿਰਫ਼ ਇਹੀ ਪਤਾ ਲੱਗਿਆ ਹੈ ਕਿ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਸ਼ਹਿਰ ਵੱਲ ਫ਼ਰਾਰ ਹੋਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All