DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਆਪ’ ਨਾਲ ਜੁੜੇ 30 ਪਰਿਵਾਰ ਅਕਾਲੀ ਦਲ ’ਚ ਸ਼ਾਮਲ

‘ਆਪ’ ਸਰਕਾਰ ਨੇ ਪੰਜਾਬ ਦਾ ਸਰਮਾਇਆ ਦਿੱਲੀ ਹੱਥੋਂ ਲੁਟਾਇਆ: ਯਾਦੂ

  • fb
  • twitter
  • whatsapp
  • whatsapp
featured-img featured-img
ਅਕਾਲੀ ਦਲ ’ਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਯਾਦਵਿੰਦਰ ਸਿੰਘ ਯਾਦੂ।
Advertisement

ਸ਼੍ਰੋਮਣੀ ਅਕਾਲੀ ਦਲ ਨੂੰ ਸ਼ਹਿਰ ਖੰਨਾ ਵਿੱਚ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਵਾਰਡ ਨੰਬਰ-1 ਰਹੌਣ ਤੋਂ ਜਸਵੰਤ ਸਿੰਘ ਅਤੇ ਵਿੱਕੀ ਭਟੋਏ ਦੀ ਅਗਵਾਈ ਹੇਠ 30 ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਅਤੇ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਬਾਬੂ ਸਿੰਘ, ਪਿੰਦਰ ਸਿੰਘ, ਡਾ. ਗੁਰਵਿੰਦਰ ਸਿੰਘ, ਡਾ. ਜਸਵੀਰ ਸਿੰਘ, ਜਰਨੈਲ ਸਿੰਘ, ਹਰਨੇਕ ਸਿੰਘ, ਕੁਲਵਿੰਦਰ ਸਿੰਘ ਬਿੱਟੂ, ਮਨਪ੍ਰੀਤ ਸਿੰਘ, ਚਰਨ ਸਿੰਘ, ਅਮਨਦੀਪ ਸਿੰਘ, ਬਿਕਰਮਜੀਤ ਸਿੰਘ, ਸਤਬੀਰ ਸਿੰਘ, ਲਾਭ ਸਿੰਘ, ਹਰਨਾਨਕ ਸਿੰਘ, ਹਰਮੇਸ਼ ਸਿੰਘ, ਸੁਰਜੀਤ ਸਿੰਘ, ਕੁਲਵੰਤ ਕੌਰ, ਬੇਅੰਤ ਕੌਰ, ਜਸਵੰਤ ਸਿੰਘ, ਰਵੀ ਭੱਟੀ, ਪਾਲੀ, ਜਰਨੈਲ ਸਿੰਘ ਲੋਟੇ, ਪਿੰਦਰ ਰਹੌਣ ਆਦਿ ਸ਼ਾਮਲ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ। ਸ੍ਰੀ ਯਾਦੂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕਰੀਬ ਚਾਰ ਸਾਲਾਂ ਵਿਚ ਕੋਈ ਕੰਮ ਨਹੀਂ ਕੀਤਾ ਸਿਰਫ਼ ਇਸ਼ਤਿਹਾਰਬਾਜ਼ੀ ਕਰਕੇ ਝੂਠੇ ਵਿਕਾਸ ਕਾਰਜਾਂ ਦਾ ਦਾਅਵਾ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਪੰਜਾਬ ਦਾ ਸਰਮਾਇਆ ਦਿੱਲੀ ਦੇ ਹੱਥੋਂ ਲੁਟਾ ਦਿੱਤਾ ਗਿਆ ਅਤੇ ਪੰਜਾਬ ਦੇ ਸਿਰ ਕਰਜ਼ਾ ਚਾੜ੍ਹ ਕੇ ਪੰਜਾਬ ਦੀ ਜਨਤਾ ਨੂੰ ਕਰਜ਼ਾਈ ਬਣਾ ਦਿੱਤਾ, ਜਿਸ ਕਾਰਨ ਲੋਕਾਂ ਦਾ ‘ਆਪ’ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਗਲੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ ਜਗਤਾਰ ਸਿੰਘ ਗਿੱਲ, ਪ੍ਰਦੀਪ ਸਿੰਘ, ਚਮਕੌਰ ਸਿੰਘ, ਤੇਜਿੰਦਰ ਸਿੰਘ ਗਾਂਧੀ, ਹਰਮੇਲ ਸਿੰਘ, ਲਖਬੀਰ ਸਿੰਘ, ਮੁਖਤਿਆਰ ਸਿੰਘ, ਜਗਜੀਤ ਸਿੰਘ, ਪਰਮਿੰਦਰ ਸਿੰਘ, ਚੰਨੀ ਗਿੱਲ, ਐਡਵੋਕੇਟ ਜਤਿੰਦਰਪਾਲ ਸਿੰਘ, ਜਗਦੀਪ ਸਿੰਘ, ਪਵਨਜੋਤ ਸਿੰਘ ਮਾਂਗਟ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਮਨਜੋਤ ਸਿੰਘ ਆਦਿ ਹਾਜ਼ਰ ਸਨ।

Advertisement
Advertisement
×