ਲੁਧਿਆਣਾ ’ਚ ਕਰੋਨਾ ਦੇ 30 ਨਵੇਂ ਕੇਸ; ਇੱਕ ਮੌਤ

ਲੁਧਿਆਣਾ ’ਚ ਕਰੋਨਾ ਦੇ 30 ਨਵੇਂ ਕੇਸ; ਇੱਕ ਮੌਤ

ਸਿਵਲ ਹਸਪਤਾਲ ਵਿੱਚ ਟੀਕਾਕਰਨ ਕਰਦੀ ਹੋਈ ਮੁਲਾਜ਼ਮ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਜੂਨ

ਲੁਧਿਆਣਾ ’ਚ ਕਰੋਨਾ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਸਿਹਤ ਵਿਭਾਗ ਨੇ ਮਈ ਮਹੀਨੇ ’ਚ 98 ਮਰੀਜ਼ਾਂ ਦੀ ਨਿਸ਼ਾਨਦੇਹੀ ਕੀਤੀ ਸੀ ਪਰ ਜੂਨ ਮਹੀਨੇ ’ਚ ਹੁਣ ਤੱਕ 400 ਤੋਂ ਵੱਧ ਕਰੋਨਾ ਦੇ ਨਵੇਂ ਮਰੀਜ਼ ਸਾਹਮਣੇ ਆ ਚੁੱਕੇ ਹਨ। ਪਿਛਲੇ ਮਹੀਨੇ ਦੇ ਮੁਕਾਬਲੇ ਕਰੋਨਾ ਕੇਸਾਂ ਦੀ ਗਿਣਤੀ ਚਾਰ ਗੁਣਾਂ ਵੱਧ ਹੋ ਗਈ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕਰੋਨਾ ਨਾਲ ਮੌਤਾਂ ਵੀ ਹੋ ਰਹੀਆਂ ਹਨ।

ਸੋਮਵਾਰ ਨੂੰ ਲੁਧਿਆਣਾ ਵਿੱਚ 30 ਨਵੇਂ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇਸ ਨਾਲ ਹੀ ਇੱਕ ਵਿਅਕਤੀ ਦੀ ਅੱਜ ਵੀ ਕਰੋਨਾ ਨਾਲ ਮੌਤ ਹੋ ਗਈ। ਸਿਵਲ ਸਰਜਨ. ਡਾ. ਐਸ.ਪੀ ਸਿੰਘ ਨੇ ਦੱਸਿਆ ਕਿ ਲੋਕ ਕਰੋਨਾ ਨੂੰ ਲੈ ਕੇ ਲਾਪ੍ਰਵਾਹ ਹੋ ਰਹੇ ਹਨ ਜਿਸ ਕਰਕੇ ਕਰੋਨਾ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭੇਜੇ ਗਏ ਸੈਂਪਲਾਂ ਵਿੱਚੋਂ 30 ਸੈਂਪਲਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ ਜਿਸ ਤੋਂ ਬਾਅਦ ਕੁੱਲ ਕਰੋਨਾ ਕੇਸਾਂ ਦੀ ਗਿਣਤੀ 110303 ਹੋ ਗਈ ਹੈ ਜਿਨ੍ਹਾਂ ਵਿੱਚੋਂ 107855 ਮਰੀਜ਼ ਸਿਹਤਯਾਬ ਹੋ ਗਏ ਹਨ। ਐਕਟਿਵ ਮਰੀਜ਼ਾਂ ਦੀ ਗਿਣਤੀ 188 ਹੋ ਗਈ ਹੈ। ਉਨ੍ਹਾਂ ਦੱਸਿਆ ਕਿ 181 ਮਰੀਜ਼ ਘਰਾਂ ਵਿੱਚ ਇਕਾਂਤਵਾਸ ਹਨ ਤੇ 7 ਮਰੀਜ਼ਾਂ ਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਕਰੋਨਾ ਨਾਲ ਅੱਜ ਲੁਧਿਆਣਾ ਦੇ ਇੱਕ ਮਰੀਜ਼ ਦੀ ਮੌਤ ਵੀ ਹੋ ਗਈ ਹੈ ਜਿਸ ਤੋਂ ਬਾਅਦ ਕਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 2290 ਹੋ ਗਈ ਹੈ।

322 ਥਾਵਾਂ ’ਤੇ ਲੱਗਣਗੇ ਟੀਕੇ

ਸਿਵਲ ਸਰਜਨ ਡਾ ਐਸਪੀ ਸਿੰਘ ਨੇਦੱਸਿਆ ਕਿ ਕਰੋਨਾ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਮੰਗਲਵਾਰ ਨੂੰ 322 ਥਾਵਾਂ ’ਤੇ ਕਰੋਨਾ ਦੇ ਟੀਕੇ ਲਗਾਉਣ ਦੇ ਕੈਂਪ ਲੱਗਣਗੇ। ਸ਼ਹਿਰ ਵਿੱਚ ਜ਼ਿਆਦਾਤਰ ਡਿਸਪੈਂਸਰੀਆਂ, ਧਰਮਸ਼ਾਲਾਵਾਂ ਵਿੱਚ ਬੱਚਿਆਂ ਤੇ ਵੱਡਿਆਂ ਦੋਵਾਂ ਨੂੰ ਕਰੋਨਾ ਦੇ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੂਸਟਰ ਡੋਜ਼ ਲਈ ਵੀ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਕਰੋਨਾ ਦੇ ਟੀਕੇ ਲਗਾਉਣ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰ ਬਰਾਮਦ

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰ ਬਰਾਮਦ

ਪੁਲੀਸ ਮੁਕਾਬਲੇ ’ਚ ਮਾਰੇ ਗਏ ਮੰਨੂ ਤੇ ਰੂਪਾ ਕੋਲੋਂ ਬਰਾਮਦ ਏਕੇ-47 ਤੇ ...

ਇਸਰੋ ਦੇ ਸੈਟੇਲਾਈਟ ਗਲਤ ਪੰਧ ’ਤੇ ਪਏ

ਇਸਰੋ ਦੇ ਸੈਟੇਲਾਈਟ ਗਲਤ ਪੰਧ ’ਤੇ ਪਏ

ਪਹਿਲੇ ਤਿੰਨ ਪੜਾਅ ਸਫ਼ਲ ਰਹਿਣ ਮਗਰੋਂ ‘ਡੇਟਾ ਉੱਡਿਆ’

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਉੱਤਰ ਪ੍ਰਦੇਸ਼ ਵਿੱਚ ਔਰਤ ਦੇ ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ

ਗੁਜਰਾਤ ਵਿੱਚ ‘ਆਪ’ ਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ: ਕੇਜਰੀਵਾਲ

ਗੁਜਰਾਤ ਵਿੱਚ ‘ਆਪ’ ਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ: ਕੇਜਰੀਵਾਲ

ਕਾਂਗਰਸ ਦੀ ਬਜਾਏ ‘ਆਪ’ ਨੂੰ ਵੋਟ ਪਾਉਣ ਦੀ ਕੀਤੀ ਅਪੀਲ