ਲੁਧਿਆਣਾ ’ਚ ਕਰੋਨਾ ਨਾਲ 31 ਮਰੀਜ਼ਾਂ ਦੀ ਮੌਤ

ਲੁਧਿਆਣਾ ’ਚ ਕਰੋਨਾ ਨਾਲ 31 ਮਰੀਜ਼ਾਂ ਦੀ ਮੌਤ

ਲੁਧਿਆਣਾ ਦੇ ਸਿਵਲ ਹਸਪਤਾਲ ’ਚ ਕਰੋਨਾ ਟੀਕਾ ਲਵਾਉਣ ਲਈ ਕਤਾਰ ’ਚ ਖੜ੍ਹੇ ਲੋਕ।

ਗਗਨਦੀਪ ਅਰੋੜਾ
ਲੁਧਿਆਣਾ, 7 ਮਈ

ਜ਼ਿਲ੍ਹਾ ਲੁਧਿਆਣਾ ਵਿੱਚ ਕਰੋਨਾ ਦੀ ਰਫ਼ਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ, ਕਰੋਨਾ ਨਾਲ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਵੱਖ ਵੱਖ ਹਸਪਤਾਲਾਂ ਵਿੱਚ 31 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ, ਇਸ ਦੇ ਨਾਲ ਹੀ 1615 ਨਵੇਂ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਐਕਟਿਵ ਕਰੋਨਾ ਮਰੀਜ਼ਾਂ ਦੀ ਗਿਣਤੀ ਵੀ 11212 ਹੋ ਗਈ ਹੈ।

ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਹਸਪਤਾਲਾਂ ਵਿੱਚ 31 ਮਰੀਜ਼ਾਂ ਦੀ ਮੌਤ ਹੋਈ ਹੈ, ਜਿਸ ਵਿੱਚੋਂ 20 ਲੁਧਿਆਣਾ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 1 ਸੰਗਰੂਰ, 1 ਬਰਨਾਲਾ, 1 ਹੁਸ਼ਿਆਰਪੁਰ, 1 ਹਰਿਆਣਾ, 5 ਦਿੱਲੀ, 1 ਯੂਪੀ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਅੱਜ ਲੁਧਿਆਣਾ ਵਿੱਚ 1615 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਨ੍ਹਾਂ ਵਿੱਚੋਂ 1465 ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ ਤੇ ਬਾਕੀ ਹੋਰਨਾਂ ਜ਼ਿਲ੍ਹਿਆਂ ਨਾਲ। ਉਨ੍ਹਾਂ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਤੋਂ ਬਾਅਦ ਲੁਧਿਆਣਾ ਵਿੱਚ ਕੁੱਲ ਕਰੋਨਾ ਦੇ ਕੇਸਾਂ ਦੀ ਗਿਣਤੀ 64043 ਹੋ ਗਏ ਹਨ, ਜਿਨ੍ਹਾਂ ਵਿੱਚੋਂ 51322 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਮੌਜੂਦਾ ਸਮੇਂ ਵਿੱਚ ਸ਼ਹਿਰ ਵਿੱਚ 11212 ਐਕਟਿਵ ਮਰੀਜ਼ ਹਨ।

ਕਰੋਨਾ ਕਾਰਨ ਸੈਂਟਰਲ ਕੋਆਪ੍ਰੇਟਿਵ ਬੈਂਕ ਦੀ ਬਰਾਂਚ ਸੀਲ਼

ਮਾਛੀਵਾੜਾ ਗੁਰਦੀਪ ਸਿੰਘ ਟੱਕਰ: ਕਰੋਨਾ ਮਹਾਮਾਰੀ ਦਾ ਇਲਾਕੇ ’ਚ ਪ੍ਰਕੋਪ ਵਧਦਾ ਜਾ ਰਿਹਾ ਹੈ। ਲੁਧਿਆਣਾ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮਟਿਡ ਦੀ ਸ਼ਾਖ਼ਾ ਮਾਛੀਵਾੜਾ ਦੇ 4 ਮੁਲਾਜ਼ਮ ਕਰੋਨਾ ਪਾਜ਼ੇਟਿਵ ਆ ਗਏ ਹਨ ਜਿਸ ਕਾਰਨ ਬੈਂਕ ਸੀਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਬੈਂਕ ’ਚ ਕੰਮ ਕਰਦੇ ਮੈਨੇਜਰ ਸਮੇਤ 3 ਹੋਰ ਕਰਮਚਾਰੀ ਕਰੋਨਾ ਪਾਜ਼ੇਟਿਵ ਆ ਗਏ ਜਦਕਿ ਦੋ ਕਰਮਚਾਰੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਾਰੇ ਹੀ ਮੁਲਾਜ਼ਮ ਕਰੋਨਾ ਦੀ ਚਪੇਟ ’ਚ ਆਉਣ ਕਾਰਨ ਫਿਲਹਾਲ ਬੈਂਕ ਸੋਮਵਾਰ ਤੱਕ ਸੀਲ ਕਰ ਦਿੱਤੀ ਗਈ ਹੈ। ਦਿ ਲੁਧਿਆਣਾ ਸੈਂਟਰਲ ਕੋਆਪ੍ਰੇਟਿਵ ਬੈਂਕ ਦੀ ਸ਼ਾਖ਼ਾ ਮਾਛੀਵਾੜਾ ਨਾਲ ਇਲਾਕੇ ਦੇ ਹਜ਼ਾਰਾਂ ਹੀ ਕਿਸਾਨ ਜੁੜੇ ਹੋਏ ਹਨ ਜੋ ਅੱਜ ਕੱਲ੍ਹ ਕਣਕ ਦਾ ਸੀਜ਼ਨ ਹੋਣ ਕਾਰਨ ਰੋਜ਼ਾਨਾ ਬੈਂਕ ’ਚ ਲੈਣ-ਦੇਣ ਕਰਨ ਲਈ ਆ ਰਹੇ ਹਨ ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਬੈਂਕ ’ਚ ਲੈਣ-ਦੇਣ ਕਰਨ ਆਏ ਲੋਕਾਂ ’ਤੇ ਵੀ ਸੰਕਟ ਮੰਡਰਾ ਰਿਹਾ ਹੈ।

ਸਿਵਲ ਹਸਪਤਾਲ ’ਚ ਕਰੋਨਾ ਵੈਕਸੀਨ ਦੀ ਘਾਟ

ਜਗਰਾਉਂ (ਚਰਨਜੀਤ ਸਿੰਘ ਢਿੱਲੋਂ):ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪਹਿਲਾਂ ਸ਼ੁਰੂਆਤੀ ਦੌਰ ’ਚ ਕੁੱਝ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਦੇ ਉਪਰੰਤ 45 ਸਾਲ ਤੋਂ ਉਪਰ ਉਮਰ ਵਾਲਿਆਂ ਦੇ ਕਰੋਨਾ ਬਚਾਓ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਨਾਲ ਹੀ ਸਰਕਾਰੀ ਮੁਲਾਜ਼ਮਾਂ, ਪੱਤਰਕਾਰਾਂ ਆਦਿ ਦੇ ਵੀ ਕੋਵੀਸ਼ੀਲਡ ਵੈਕਸੀਨ ਲਗਾਉਣ ਦਾ ਕੰਮ ਚੱਲ ਰਿਹਾ ਹੈ। ਇਸ ਟੀਕਾਕਰਨ ਮੁਹਿੰਮ ਦੌਰਾਨ ਪਿਛਲੇ ਦਿਨਾਂ ਤੋਂ ਵੈਕਸੀਨ ਦੀ ਸਪਲਾਈ ਪੂਰੀ ਨਹੀਂ ਆ ਰਹੀ। ਸਥਾਨਕ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ.ਪ੍ਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਕਈ ਦਿਨਾਂ ਦੀ ਬਰੇਕ ਬਾਅਦ ਉਨ੍ਹਾਂ ਨੂੰ 5 ਮਈ ਨੂੰ ਇਕ ਹਜ਼ਾਰ ਡੋਜ਼ ਮਿਲੀ ਸੀ। ਉਸੇ ਦਿਨ 320 ਡੋਜ਼ ਵੈਕਸੀਨ ਲਗਾਈ ਗਈ। ਇਸੇ ਤਰ੍ਹਾਂ 6 ਨੂੰ 350 ਵਿਅਕਤੀਆਂ ਦੇ ਵੈਕਸੀਨ ਲਗਾਈ ਗਈ ਅਤੇ ਅੱਜ 330 ਡੋਜ਼ ਵੈਕਸੀਨ ਲਗਾਈ ਗਈ। ਉਨ੍ਹਾਂ ਦੱਸਿਆ ਕਿ ਵੈਕਸੀਨ ਇੱਕ ਵੇਰ ਫਿਰ ਖਤਮ ਹੋ ਗਈ ਹੈ। ਯਾਦ ਰਹੇ ਕਿ ਕਈ ਦਿਨ ਪਹਿਲਾਂ ਵੀ ਵੈਕਸੀਨ ਆਉਣ ਬਾਰੇ ਭੰਬਲਭੂਸਾ ਬਣਿਆ ਰਿਹਾ ਸੀ। ਲੋਕ ਹਸਪਤਾਲ ’ਚੋਂ ਵੈਕਸੀਨ ਨਾ ਹੋਣ ਕਾਰਨ ਨਿਰਾਸ਼ ਹੋ ਕੇ ਵਾਪਸ ਮੁੱੜਦੇ ਰਹੇ ਹਨ। ਡਾ.ਪ੍ਰਦੀਪ ਕੁਮਾਰ ਮਹਿੰਦਰਾ ਨੇ ਆਖਿਆ ਕਿ ਉਨ੍ਹਾਂ ਵੱਲੋਂ ਜਲਦੀ ਵੈਕਸੀਨ ਲਿਆਉਣ ਲਈ ਯਤਨ ਜਾਰੀ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਰਾਜ ਸਭਾ ਮੈਂਬਰ ਦੀ ਸੁਰੱਖਿਆ ’ਚ ਅਣਗਹਿਲੀ ਲਈ 14 ਪੁਲੀਸ ਮੁਲਾਜ਼ਮ ਮੁਅੱ...

ਸ਼ਹਿਰ

View All