ਲੁਧਿਆਣਾ ਵਿੱਚ ਕਰੋਨਾ ਨਾਲ 32 ਮੌਤਾਂ

1338 ਨਵੇਂ ਪਾਜ਼ੇਟਿਵ ਕੇਸ ਆਏ; 9920 ਮਰੀਜ਼ਾਂ ਦੇ ਸੈਂਪਲ ਲਏ

ਲੁਧਿਆਣਾ ਵਿੱਚ ਕਰੋਨਾ ਨਾਲ 32 ਮੌਤਾਂ

ਲੁਧਿਆਣਾ ’ਚ ਸਰਕਾਰੀ ਹਸਪਤਾਲ ਵਿੱਚ ਵੈਕਸੀਨ ਲਗਵਾਉਂਦੇ ਹੋਏ ਲੋਕ। -ਫੋਟੋ: ਇੰਦਰਜੀਤ ਵਰਮਾ

ਗਗਨਦੀਪ ਅਰੋੜਾ
ਲੁਧਿਆਣਾ 8 ਮਈ

ਜ਼ਿਲ੍ਹਾ ਲੁਧਿਆਣਾ ਵਿੱਚ ਕਰੋਨਾ ਦੀ ਰਫ਼ਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ। ਸ਼ਨਿੱਚਰਵਾਰ ਨੂੰ ਇੱਕ ਵਾਰ ਫਿਰ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 32 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਨਾਲ ਹੀ 1338 ਨਵੇਂ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇਸਦੇ ਨਾਲ ਹੀ ਜ਼ਿਲ੍ਹਾ ਲੁਧਿਆਣਾ ਅੱਜ 24 ਘੰਟੇ ਦੌਰਾਨ 9920 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਅੱਜ ਲੁਧਿਆਣਾ ਜ਼ਿਲ੍ਹੇ ਵਿੱਚ 1338 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਨਾਂ ਵਿੱਚੋਂ 1223 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ ਤੇ 115 ਮਰੀਜ਼ ਬਾਹਰਲੇ ਜ਼ਿਲ੍ਹਿਆਂ ਨਾਲ। ਉਨ੍ਹਾਂ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਤੋਂ ਹਾਅ ਹੁਣ ਤੱਕ ਲੁਧਿਆਣਾ ਵਿੱਚ ਕੁੱਲ ਕਰੋਨਾ ਮਰੀਜ਼ਾਂ ਦੀ ਗਿਣਤੀ 65266 ਹੋ ਗਈ ਹੈ, ਜਿਨ੍ਹਾਂ ਵਿੱਚੋਂ 52370 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਲੁਧਿਆਣਾ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 11368 ਪੁੱਜ ਗਈ ਹੈ, ਜਿਨਾਂ ਵਿੱਚੋਂ 8775 ਘਰਾਂ ਵਿੱਚ ਇਕਾਂਤਵਾਸ ਹਨ, 191 ਸਰਕਾਰੀ ਹਸਪਤਾਲਾਂ ਤੇ 1198 ਮਰੀਜ਼ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਹਨ। ਉਨ੍ਹਾਂ ਦੱਸਿਆ ਕਿ ਅੱਜ ਲੁਧਿਆਣਾ ਦੇ ਹਸਪਤਾਲਾਂ ਵਿੱਚ 32 ਮੌਤਾਂ ਹੋਈਆਂ ਹਨ, ਜਿਨਾਂ ਵਿੱਚੋਂ 19 ਜ਼ਿਲ੍ਹਾ ਲੁਧਿਆਣਾ, 1 ਗੁਰਦਾਸਪੁਰ, 1 ਪਠਾਨਕੋਟ, 1 ਸੰਗਰੂਰ, 1 ਫਾਜਿਲਕਾ, 1 ਫਤਹਿਗੜ੍ਹ ਸਾਹਿਬ, 1ਬਰਨਾਲਾ, 1 ਹਰਿਆਣਾ, 1 ਉμਤਰ ਪ੍ਰਦੇਸ਼ ਅਤੇ 4 ਦਿੱਲੀ ਨਾਲ ਸਬੰਧਤ ਹਨ। ਕਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਲੁਧਿਆਣਾ ਵਿੱਚੋਂ 1528 ਹੈ।

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਮਾਛੀਵਾੜਾ ਇਲਾਕੇ ’ਚ ਪਿਛਲੇ ਦੋ ਦਿਨਾਂ ਦੌਰਾਨ 3 ਮੌਤਾਂ ਹੋਈਆਂ ਹਨ ਤੇ ਲੋਕਾਂ ਦੀ ਜਾਂਚ ਦੌਰਾਨ 20 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ। ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਕਾਰਨ ਇਲਾਕੇ ਦੇ ਪੇਂਡੂ ਖੇਤਰ ਵਿਚ ਇੱਕ ਪੁਰਸ਼ ਦੇ ਇੱਕ ਔਰਤ ਦੀ ਮੌਤ ਹੋਈ। ਇਸ ਤੋਂ ਇਲਾਵਾ ਮਾਛੀਵਾੜਾ ਸ਼ਹਿਰ ’ਚ ਵੀ ਕਰੋਨਾ ਕਾਰਨ ਇੱਕ ਵਿਅਕਤੀ ਦੀ ਜਾਨ ਗਈ, ਪਰ ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਅੱਜ ਲਾਕਡਾਊਨ ਦੇ ਮੱਦੇਨਜ਼ਰ ਪੁਲੀਸ ਤੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਹੋਈ ਸੀ ਤੇ ਲੋਕਾਂ ਦੇ ਕਰੋਨਾ ਟੈਸਟ ਵੀ ਕੀਤੇ ਗਏ। ਅੱਜ ਇਲਾਕੇ ’ਚ 300 ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਗਏ, ਜਿਨ੍ਹਾਂ ’ਚੋਂ 20 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਅਨੁਸਾਰ ਇਸ ਸਮੇਂ ਮਾਛੀਵਾੜਾ ਇਲਾਕੇ ’ਚ 86 ਕਰੋਨਾ ਪਾਜ਼ੇਟਿਵ ਕੇਸ ਐਕਟਿਵ ਹਨ, ਜਿਨ੍ਹਾਂ ’ਚੋਂ 78 ਘਰਾਂ ’ਚ ਏਕਾਂਤਵਾਸ ਹਨ ਤੇ 8 ਹਸਪਤਾਲਾਂ ’ਚ ਇਲਾਜ ਅਧੀਨ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਕਰੋਨਾ ਕਰਕੇ ਐਤਕੀਂ ਸੰਕੇਤਕ ਰਹੇਗੀ ਅਮਰਨਾਥ ਯਾਤਰਾ

ਅਮਰਨਾਥ ਗੁਫ਼ਾ ਦੇ ਵਰਚੁਅਲ ਦਰਸ਼ਨਾਂ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ

ਸ਼ਹਿਰ

View All