ਲੁਧਿਆਣਾ ’ਚ ਕਰੋਨਾ ਦੇ 36 ਨਵੇਂ ਕੇਸ ਮਿਲੇ

ਲੁਧਿਆਣਾ ’ਚ ਕਰੋਨਾ ਦੇ 36 ਨਵੇਂ ਕੇਸ ਮਿਲੇ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਜੁਲਾਈ

ਲੁਧਿਆਣ ’ਚ ਅੱਜ 36 ਲੋਕਾਂ ਦੀਆਂ ਕਰੋਨਾ ਟੈਸਟ ਰਿਪੋਰਟਾਂ ਪਾਜ਼ੇਟਿਵ ਆਈਆਂ। ਇਸਦੇ ਨਾਲ ਹੀ ਮਾਲੇਰਕੋਟਲਾ ਵਾਸੀ ਇੱਕ ਔਰਤ ਦੀ ਕਰੋਨਾ ਕਾਰਨ ਮੌਤ ਵੀ ਹੋ ਗਈ। ਨਵੇਂ ਕੇਸਾਂ ਨਾਲ ਲੁਧਿਆਣਾ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 900 ਤੋਂ ਪਾਰ ਤੇ ਮੌਤਾਂ ਦੀ ਗਿਣਤੀ 22 ਗਈ ਹੈ।

ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਸ਼ਹਿਰ ’ਚ ਵੀਰਵਾਰ ਨੂੰ 36 ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਨ੍ਹਾਂ ’ਚ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਦੀਆਂ ਰਿਪੋਰਟਾਂ ਸ਼ਾਮਲ ਹਨ। ਡੀਐੱਮਸੀ ਹਸਪਤਾਲ ’ਚੋਂ 12 ਟੈਸਟਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇਸ ਤੋਂ ਇਲਾਵਾ ਸੀਐੱਮਸੀ ਹਸਪਤਾਲ ’ਚ ਮਾਲੇਰਕੋਟਲਾ ਵਾਸੀ 60 ਵਰ੍ਹਿਆਂ ਦੀ ਇੱਕ ਔਰਤ ਦੀ ਮੌਤ ਹੋ ਗਈ। ਉਹ ਕਰੋਨਾ ਪਾਜ਼ੇਟਿਵ ਤੇ ਹੋਰਨਾਂ ਬਿਮਾਰੀਆਂ ਤੋਂ ਪੀੜਤ ਵੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All