ਪਾਇਲ: ‘ਆਪ’ ਦੇ ਉਮੀਦਵਾਰ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਆਪਣੀ ਟੀਮ ਨਾਲ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਰਾਹੀਂ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ 20 ਫਰਵਰੀ ਨੂੰ ਝਾੜੂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦੇ ਲੀਡਰਾਂ ਦੇ ਰਾਜ ਨੂੰ ਲੋਕਾਂ ਨੇ ਦੇਖ ਲਿਆ ਹੈ। ਇਨ੍ਹਾਂ ਨੇ ਪੰਜਾਬ ਨੂੰ ਕੰਗਾਲੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ। ਗਿਆਸਪੁਰਾ ਨੇ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਸਿਹਤ, ਸਿੱਖਿਆ, ਬੇਰੁਜ਼ਗਾਰੀ ਖ਼ਤਮ ਕਰ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ, ਸਸਤੀ ਬਿਜਲੀ ਦੇਣਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। -ਪੱਤਰ ਪ੍ਰੇਰਕ