ਚੌਕੀਮਾਨ ਟੌਲ ’ਤੇ 31 ਨੂੰ ਮਨਾਇਆ ਜਾਵੇਗਾ ‘ਵਿਸ਼ਵਾਸਘਾਤ ਦਿਵਸ’

ਚੌਕੀਮਾਨ ਟੌਲ ’ਤੇ 31 ਨੂੰ ਮਨਾਇਆ ਜਾਵੇਗਾ ‘ਵਿਸ਼ਵਾਸਘਾਤ ਦਿਵਸ’

ਵਿਸ਼ਵਾਸਘਾਤ ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਆਗੂ ਜਸਦੇਵ ਸਿੰਘ ਲਲਤੋਂ ਤੇ ਹੋਰ।

ਜਸਬੀਰ ਸ਼ੇਤਰਾ

ਜਗਰਾਉਂ, 28 ਜਨਵਰੀ

ਕਿਸਾਨ ਸੰਘਰਸ਼ ਦੌਰਾਨ ਲਗਾਤਾਰ ਇਕ ਸਾਲ ਤੋਂ ਵੱਧ ਸਮੇਂ ਤੱਕ ਚੌਕੀਮਾਨ ਟੌਲ ’ਤੇ ਮੋਰਚਾ ਲਾਉਣ ਵਾਲੇ ਕਿਸਾਨ 31 ਨੂੰ ਇਸੇ ਟੌਲ ਪਲਾਜ਼ੇ ’ਤੇ ‘ਵਿਸ਼ਵਾਸਘਾਤ ਦਿਵਸ’ ਮਨਾਉਣ ਲਈ ਭਰਵੀਂ ਇਕੱਤਰਤਾ ਕਰਨਗੇ। ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੀ ਸਤਾਰਾਂ ਮੈਂਬਰੀ ਕਾਰਜਕਾਰੀ ਕਮੇਟੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਇਹ ਫ਼ੈਸਲਾ ਲਿਆ ਗਿਆ ਹੈ। ਮੋਦੀ ਹਕੂਮਤ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ ’ਚ ਹੋ ਰਹੇ ਇਸ ਐਕਸ਼ਨ ’ਚ ਇਲਾਕੇ ਦੇ ਲੋਕਾਂ ਦੀ ਪਹਿਲਾਂ ਵਰਗੀ ਸ਼ਮੂਲੀਅਤ ਲਈ ਲਾਮਬੰਦੀ ਭਲਕ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਧਰਨੇ ’ਚ ਸ਼ਾਮਲ ਹੋਣ ਲਈ ਪ੍ਰੇਰਿਆ ਜਾਵੇਗਾ। ਅੱਜ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੀਤ ਪ੍ਰਧਾਨ ਕੁਲਰਾਜ ਸਿੰਘ ਸਿੱਧਵਾਂ, ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਜਸਦੇਵ ਸਿੰਘ ਲਲਤੋਂ, ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾ, ਸਰਵਿੰਦਰ ਸਿੰਘ ਸੁਧਾਰ, ਜਸਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸਾਢੇ ਸੱਤ ਸੌ ਦੇ ਕਰੀਬ ਕਿਸਾਨ ਸ਼ਹੀਦ ਹੋਏ ਜਿਨ੍ਹਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਹੱਦਾਂ ਤੋਂ ਕਿਸਾਨ ਮੋਰਚਾ ਚੁੱਕਣ ਸਮੇਂ ਮੋਦੀ ਹਕੂਮਤ ਨੇ ਕੀਤੇ ਵਾਅਦਿਆਂ ’ਤੇ ਅਮਲ ਨਹੀਂ ਆਰੰਭਿਆ। ਉਧਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸਥਾਨਕ ਕਮੇਟੀ ਪਾਰਕ ’ਚ ਹੋਈ। ਇਸ ’ਚ 31 ਜਨਵਰੀ ਨੂੰ ਰੈਲੀ ਤੋਂ ਬਾਅਦ ਕਚਹਿਰੀਆਂ ਤੱਕ ਰੋਸ ਮਾਰਚ ਕਰਨ ਅਤੇ ਮਗਰੋਂ ਮੋਦੀ ਹਕੂਮਤ ਦਾ ਅਰਥੀ ਫੂਕ ਮੁਜ਼ਾਹਰਾ ਕਰਨ ਦਾ ਫ਼ੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਭਾਵੇਂ ਤਿੰਨੇ ਕਾਲੇ ਕਾਨੂੰਨ ਵਾਪਸ ਲੈ ਲਏ ਹਨ ਪਰ ਬਾਕੀ ਦੀਆਂ ਮੰਗਾਂ ਉਸੇ ਤਰ੍ਹਾਂ ਲਮਕ ਰਹੀਆਂ ਹਨ। ਮੀਟਿੰਗ ’ਚ ਬਲਜੀਤ ਸਿੰਘ ਗਰੇਵਾਲ, ਸਤਨਾਮ ਸਿੰਘ ਵੜੈਚ, ਹਰਦੇਵ ਸਿੰਘ ਅਖਾੜਾ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All