ਨਿੱਜੀ ਪੱਤਰ ਪ੍ਰੇਰਕ
ਖੰਨਾ, 8 ਫ਼ਰਵਰੀ
‘‘ਚੋਣ ਮੁਹਿੰਮ ਵਿੱਚ ਖੰਨਾ ਦੇ ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਨੂੰ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਵੱਲੋਂ ਭਰਵਾਂ ਸਾਥ ਮਿਲ ਰਿਹਾ ਹੈ, ਜਿਸ ਨਾਲ ਕੋਟਲੀ ਦੀ ਤੀਜੀ ਵਾਰ ਜਿੱਤ ਯਕੀਨੀ ਹੋ ਗਈ ਹੈ।’’ ਇਹ ਗੱਲ ਅੱਜ ਇੱਥੇ ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ ਨੇ ਕਹੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਬੱਸ ਕੁਝ ਦਿਨ ਦੂਰ ਨੇ ਗੁਰਕੀਰਤ ਸਿੰਘ ਵੱਲੋਂ ਪਿੰਡਾਂ ਵਿੱਚ ਕਰਵਾਏ ਬੇਮਿਸਾਲ ਵਿਕਾਸ ਨੂੰ ਦੇਖਦਿਆਂ ਹਰ ਪਿੰਡ ਦੇ ਲੋਕ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਇਸ ਮੌਕੇ ਕੋਟਲੀ ਨੇ ਕਿਹਾ ਕਿ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਨ੍ਹਾਂ ਚੋਣਾਂ ਵਿਚ ਮੁੱਖ ਮੰਤਰੀ ਦਾ ਚਿਹਰਾ ਬਣਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਸਬ ਦਾ ਵਿਕਾਸ ਕਰਨ ਵਿਚ ਯਕੀਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਖੰਨਾ ਸ਼ਹਿਰ ਤੇ ਪਿੰਡਾਂ ਦੇ ਵਿਕਾਸ ਲਈ ਜਿੰਨਾ ਕੰਮ ਕੀਤਾ ਗਿਆ ਹੈ ਉਸ ਤੋਂ ਖੁਸ਼ ਹੋ ਕੇ ਲੋਕ ਕਾਂਗਰਸ ਦਾ ਸਾਥ ਦੇ ਰਹੇ ਹਨ। ਇਸ ਮੌਕੇ ਬਲਜੀਤ ਕੌਰ, ਅੰਗਰੇਜ਼ ਸਿੰਘ, ਰਾਜਪਾਲ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਕੌਰ, ਗੁਰਪ੍ਰੀਤ ਕੌਰ, ਕਿਰਨਦੀਪ ਕੌਰ, ਗੁਰਮੁੱਖ ਸਿੰਘ, ਜਗਦੇਵ ਸਿੰਘ, ਮਹਿੰਦਰ ਸਿੰਘ, ਚਰਨ ਸਿੰਘ, ਸ਼ੇਰ ਸਿੰਘ, ਲਖਵੀਰ ਸਿੰਘ, ਜਗਦੇਵ ਸਿੰਘ, ਹਰਨੇਕ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ।