ਲੁਧਿਆਣਾ: ਅੱਜ ਗਾਂਧੀ ਜਯੰਤੀ ਮੌਕੇ ਮਹਾਤਮਾ ਗਾਂਧੀ ਨੂੰ ਸਮਰਪਿਤ ਸਵੱਛ ਭਾਰਤ ਮਿਸ਼ਨ ਤਹਿਤ ਨਗਰ ਨਿਗਮ ਲੁਧਿਆਣਾ ਵੱਲੋਂ ‘ਮੇਰਾ ਝੋਲਾ ਮੇਰੀ ਪਹਿਚਾਣ’ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪਲਾਸਟਿਕ ਦੀ ਰੋਕਥਾਮ ਲਈ ਜਾਗਰੂਕ ਕਰਨ ਤੋਂ ਇਲਾਵਾ ਕੱਪੜੇ ਤੋਂ ਬਣੇ ਥੈਲਿਆਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰੋਗਰਾਮ ਦਾ ਉਦਘਾਟਨ ਨਿਗਮ ਦੀ ਕਮਿਸ਼ਨਰ ਸ਼ੇਨਾ ਅਗਰਵਾਲ ਵੱਲੋਂ ਕੀਤਾ ਗਿਆ। ਪ੍ਰੋਗਰਾਮ ਵਿੱਚ ਲਗਭਗ 10 ਸੈਲਫ ਹੈਲਪ ਗਰੁੱਪਾਂ ਨੇ ਭਾਗ ਲਿਆ। ਇਸ ਤੋਂ ਇਲਾਵਾ ਨਿਗਮ ਦੀ ਹੈਲਥ ਸ਼ਾਖਾ ਦੇ ਇੰਚਾਰਜ ਜੁਆਇੰਟ ਕਮਿਸ਼ਨਰ ਡਾ. ਪੂਨਮਪ੍ਰੀਤ ਕੌਰ ਵੱਲੋਂ ਪੂਰੀ ਮੰਡੀ ਵਿੱਚ ਸਿਹਤ ਸ਼ਾਖਾ ਦੀ ਟੀਮ ਦੇ ਨਾਲ ਪਲਾਸਟਿਕ ਦੀ ਰੋਕਥਾਮ ਅਤੇ ਕੱਪੜੇ ਦੇ ਥੈਲਿਆਂ ਦੀ ਵਰਤੋਂ ਲਈ ਲਈ ਮੁਨਿਆਦੀ ਕਰਵਾਈ ਗਈ। ਇਸ ਮੌਕੇ ਅਸ਼ਵਨੀ ਸਹੋਤਾ ਨੇ ਕਿਹਾ ਕਿ ਚਾਰ ਅਕਤੂਬਰ ਤੋਂ ਮੰਡੀ ਵਿੱਚ ਪਲਾਸਟਿਕ ਕੈਰੀਬੈਗ ਰੱਖਣ ਵਾਲਿਆਂ ਦੇ ਚਲਾਨ ਕੀਤੇ ਜਾਣਗੇ। ਇਸ ਮੌਕੇ ਬ੍ਰਾਂਡ ਅੰਬੈਸਡਰ ਸਵੱਛ ਭਾਰਤ ਮਿਸ਼ਨ ਅਭੈ ਸਹੋਤਾ (ਯੂਥ ਪ੍ਰਧਾਨ) ਵੱਲੋਂ ਆਪਣੀ ਟੀਮ ਨਾਲ ਮੁੱਖ ਰੂਪ ਵਿੱਚ ਲੋਕਾਂ ਨੂੰ ਪਲਾਸਟਿਕ ਦੇ ਕੈਰੀ ਬੈਗ ਨਾ ਵਰਤਣ ਸਬੰਧੀ ਜਾਗਰੂਕ ਕੀਤਾ ਗਿਆ। -ਖੇਤਰੀ ਪ੍ਰਤੀਨਿਧ