ਮੀਂਹ ਨਾਲ ‘ਸਮਾਰਟ ਸਿਟੀ’ ਜਲਥਲ : The Tribune India

ਮੀਂਹ ਨਾਲ ‘ਸਮਾਰਟ ਸਿਟੀ’ ਜਲਥਲ

ਸੜਕਾਂ ’ਤੇ ਪਾਣੀ ਖੜ੍ਹਨ ਕਾਰਨ ਆਵਾਜਾਈ ਪ੍ਰਭਾਵਿਤ; ਰਾਹਗੀਰ ਹੋਏ ਪ੍ਰੇਸ਼ਾਨ

ਮੀਂਹ ਨਾਲ ‘ਸਮਾਰਟ ਸਿਟੀ’ ਜਲਥਲ

ਲੁਧਿਆਣਾ ਵਿੱਚ ਮੰਗਲਵਾਰ ਨੂੰ ਪੈ ਰਹੇ ਮੀਂਹ ਦੌਰਾਨ ਸਕੂਟਰੀ ’ਤੇ ਬੱਚੀ ਨਾਲ ਜਾਂਦੀ ਹੋਈ ਮਹਿਲਾ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 9 ਅਗਸਤ

ਸਮਾਰਟ ਸਿਟੀ ਲੁਧਿਆਣਾ ਵਿੱਚ ਹੁੰਮਸ ਤੇ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਦੁਪਹਿਰ ਵੇਲੇ ਪਏ ਮੀਂਹ ਨੇ ਰਾਹਤ ਤਾਂ ਦਿੱਤੀ ਪਰ ਕੁੱਝ ਸਮੇਂ ਲਈ ਹੀ ਪਿਆ ਮੀਂਹ ਬਾਅਦ ਵਿੱਚ ਲੋਕਾਂ ਲਈ ਆਫ਼ਤ ਬਣ ਗਿਆ। ਸ਼ਹਿਰ ਵਿੱਚ ਕੁੱਝ ਸਮੇਂ ਲਈ ਪਏ ਮੀਂਹ ਕਾਰਨ ਪਾਣੀ ਸੜਕਾਂ ’ਤੇ ਖੜ੍ਹ ਗਿਆ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਰ ਵਾਰ ਦੀ ਤਰ੍ਹਾਂ ਨੀਵੇਂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਮੀਂਹ ਕਾਰਨ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ। ਦੱਸ ਦਈਏ ਕਿ ਮੰਗਲਵਾਰ ਨੂੰ ਸਵੇਰ ਤੋਂ ਹੀ ਕਾਫ਼ੀ ਹੁੰਮਸ ਤੇ ਗਰਮੀ ਸੀ। ਸਵੇਰੇ ਤੋਂ ਦੁਪਹਿਰ ਗਰਮੀ ਕਾਰਨ ਲੋਕ ਪ੍ਰੇਸ਼ਾਨ ਹੁੰਦੇ ਰਹੇ ਪਰ ਦੁਪਹਿਰ ਕਰੀਬ ਤਿੰਨ ਵਜੇ ਦੇ ਆਸਪਾਸ ਇੱਕੋਂ ਵਾਰ ਸ਼ਹਿਰ ਵਿੱਚ ਛਾਏ ਬੱਦਲਾਂ ਕਾਰਨ ਮੀਂਹ ਪੈਣਾ ਸ਼ੁਰੂ ਹੋ ਗਿਆ। ਕਰੀਬ 30 ਤੋਂ 35 ਮਿੰਟ ਲਗਾਤਾਰ ਮੀਂਹ ਪੈਂਦਾ ਰਿਹਾ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ। ਮੀਂਹ ਪੈਣ ਨਾਲ ਸ਼ਹਿਰ ਦਾ ਮੌਸਮ ਸੁਹਾਵਨਾ ਹੋ ਗਿਆ ਪਰ ਕੁਝ ਸਮੇਂ ਲਈ ਪਏ ਮੀਂਹ ਦੇ ਪਾਣੀ ਨੇ ਇੱਕ ਵਾਰ ਫਿਰ ਲੋਕਾਂ ਨੂੰ ਪ੍ਰੇਸ਼ਾਨੀ ਦੇ ਆਲਮ ਵਿੱਚ ਪਾ ਦਿੱਤਾ। ਸ਼ਹਿਰ ਦੀਆਂ ਕਈ ਸੜਕਾਂ ’ਤੇ ਮੀਂਹ ਤੋਂ ਬਾਅਦ ਵੀ ਸ਼ਾਮ ਤੱਕ ਪਾਣੀ ਖੜ੍ਹਾ ਰਿਹਾ। ਉਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਹੋਈ, ਜਿਸ ਇਲਾਕਿਆਂ ਵਿੱਚ ਲੋਕਾਂ ਦੀ ਪੈਦਲ ਆਵਾਜਾਈ ਹੈ।

ਸ਼ਹਿਰ ਦੇ ਇਲਾਕੇ ਬਸਤੀ ਜੋਧੇਵਾਲ, ਕੈਲਾਸ਼ ਨਗਰ, ਸੁਭਾਸ਼ ਨਗਰ, ਸ਼ਕਤੀ ਨਗਰ, ਸ਼ਿਵਪੁਰੀ, ਹੈਬੋਵਾਲ, ਸੇਖੇਵਾਲ, ਗਊਸ਼ਾਲਾ ਰੋਡ, ਰਾਹੋਂ ਰੋਡ ਆਦਿ ਇਲਾਕਿਆਂ ਵਿੱਚ ਕਾਫ਼ੀ ਪਾਣੀ ਖੜ੍ਹਾ ਹੋ ਗਿਆ। ਲੋਕਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਫੋਕਲ ਪੁਆਇੰਟ, ਸ਼ੇਰਪੁਰ, ਢੰਡਾਰੀ ਕਲਾਂ, ਗਿਆਸਪੁਰਾ ਆਦਿ ਇਲਾਕਿਆਂ ਵਿੱਚ ਝੱਲਣੀ ਪਈ, ਜਿਥੇ ਬਿਲਕੁਲ ਹੀ ਸੀਵਰੇਜ ਸਿਸਟਮ ਫੇਲ੍ਹ ਹੋ ਗਿਆ ਤੇ ਇਲਾਕਿਆਂ ਵਿੱਚ ਕਾਫ਼ੀ ਪਾਣੀ ਖੜ੍ਹਾ ਗਿਆ। ਇਸੇ ਤਰ੍ਹਾਂ ਪੌਸ਼ ਇਲਾਕਿਆਂ ਦਾ ਵੀ ਇਹੀ ਹਾਲ ਸੀ। ਸ਼ਹਿਰ ਦੇ ਗੁਰਦੇਵ ਨਗਰ, ਸਰਾਭਾ ਨਗਰ, ਮਾਡਲ ਟਾਊਨ, ਬੀਆਰਐੱਸ ਨਗਰ ਇਲਾਕੇ ਵਿੱਚ ਮੀਂਹ ਦਾ ਪਾਣੀ ਸ਼ਾਮ ਤੱਕ ਲੋਕਾਂ ਲਈ ਮੁਸੀਬਤ ਬਣਿਆ ਰਿਹਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All