ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਮਾਰਚ
ਥਾਣਾ ਡੇਹਲੋਂ ਦੀ ਪੁਲੀਸ ਨੇ ਨਾਕਾਬੰਦੀ ਦੌਰਾਨ ਇਕ ਟਰੱਕ ਵਿੱਚੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਉਸ ਦਾ ਦੂਜਾ ਸਾਥੀ ਫਰਾਰ ਹੋ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਭੀਸ਼ਮ ਦੇਵ ਨੇ ਦੱਸਿਆ ਕਿ ਜਦੋਂ ਉਸ ਦੀ ਅਗਵਾਈ ਹੇਠ ਪੁਲੀਸ ਪਾਰਟੀ ਟਿੱਬਾ ਨਹਿਰ ਪੁੱਲ ਕੋਲ ਮੌਜੂਦ ਸੀ ਤਾਂ ਪਤਾ ਲੱਗਾ ਕਿ ਕੁਝ ਲੋਕ ਇਕ ਟਰੱਕ ਵਿੱਚ ਸ਼ਰਾਬ ਲਿਆ ਕੇ ਖਾਨਪੁਰ ਚੌਕ ਵੱਲ ਆ ਰਹੇ ਹਨ। ਪੁਲੀਸ ਨੇ ਤੁਰੰਤ ਨਾਕਾਬੰਦੀ ਕਰਕੇ ਜਦੋਂ ਟਰੱਕ ਨੰਬਰ ਪੀਬੀ 13 ਐਸ 6371 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 400 ਪੇਟੀਆਂ (4800 ਬੋਤਲਾਂ) ਸ਼ਰਾਬ ਦੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਨ ਉਪਰੰਤ ਜਤਿੰਦਰ ਸਿੰਘ ਕੋਲੋਂ ਹੋਰ ਪੁੱਛ-ਗਿੱਛ ਕੀਤੀ ਜਾਰੀ ਹੈ ਜਦਕਿ ਉਸ ਦੇ ਸਾਥੀ ਇੰਦਰਦੀਪ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।