ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਅਕਤੂਬਰ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਦੀ ਇੰਨਫੋਰਸਮੈਂਟ ਵਿੰਗ ਵੱਲੋਂ ਲੁਧਿਆਣਾ ਜ਼ੋਨ ਅਧੀਨ ਵੱਖ-ਵੱਖ ਇਲਾਕਿਆਂ ਵਿੱਚ ਘਰੇਲੂ ਅਤੇ ਵਪਾਰਕ ਬਿਜਲੀ ਚੋਰੀ ਲਗਪਗ 20 ਚੋਰੀ ਦੇ ਮਾਮਲੇ ਫੜ ਕੇ 5.62 ਲੱਖ ਰੁਪਏ ਜੁਰਮਾਨ ਕੀਤਾ ਹੈ। ਡਿਪਟੀ ਚੀਫ ਇੰਜਨੀਅਰ ਐਨਫੋਰਸਮੈਂਟ ਲੁਧਿਆਣਾ ਵੱਲੋਂ ਬਿਜਲੀ ਚੋਰੀ ਦੀਆਂ ਘਟਨਾਵਾਂ ਰੋਕਣ ਦੇ ਲਈ ਇਹ ਕਾਰਵਾਈ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਲੁਧਿਆਣਾ ਜ਼ੋਨ ਅਧੀਨ ਵੱਖ-ਵੱਖ ਇਲਾਕਿਆਂ ਵਿੱਚ ਘਰੇਲੂ ਅਤੇ ਵਪਾਰਕ ਬਿਜਲੀ ਚੋਰਾਂ ’ਤੇ ਕਾਰਵਾਈ ਕਰਦਿਆਂ ਕਰੀਬ 20 ਚੋਰੀ ਦੇ ਕੇਸ ਫੜੇ ਗਏ, ਜਿਨ੍ਹਾਂ ਨੂੰ ਲਗਪਗ 5.62 ਲੱਖ ਰੁਪਏ ਦਾ ਜੁਰਮਾਨਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਵਿਰੁੱਧ ਐੱਫਆਈਆਰ ਦਰਜ ਕਰਨ ਲਈ ਪਾਵਰਕੌਮ ਦੇ ਐਂਟੀ ਥੈਪਟ ਥਾਣੇ ਵਿੱਚ ਸ਼ਿਕਾਇਤ ਭੇਜ ਦਿੱਤੀ ਗਈ ਹੈ।