ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

4 ਲੱਖ 80 ਹਜ਼ਾਰ ਦੀ ਡਰੱਗ ਮਨੀ ਸਣੇ 5 ਕਾਬੂ

ਪੁਲੀਸ ਚੌਕੀ ਹੇਡੋਂ ਵੱਲੋਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕੀਤੀ ਜਾ ਰਹੀ ਚੈਕਿੰਗ ਦੌਰਾਨ ਫਾਰਚੂਨਰ ਗੱਡੀ ਵਿੱਚੋਂ ਪੁਲੀਸ ਨੂੰ ਨਸ਼ੀਲੇ ਪਦਾਰਥ ਬਰਾਮਦ ਹੋਏ। ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਵਿੱਚੋਂ 50 ਗ੍ਰਾਮ ਮੌਰਫਿਨ, ਤਿੰਨ ਗ੍ਰਾਮ ਹੈਰੋਇਨ ਤੇ 4 ਲੱਖ 80 ਹਜ਼ਾਰ ਰੁਪਏ ਦੀ...
Advertisement

ਪੁਲੀਸ ਚੌਕੀ ਹੇਡੋਂ ਵੱਲੋਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕੀਤੀ ਜਾ ਰਹੀ ਚੈਕਿੰਗ ਦੌਰਾਨ ਫਾਰਚੂਨਰ ਗੱਡੀ ਵਿੱਚੋਂ ਪੁਲੀਸ ਨੂੰ ਨਸ਼ੀਲੇ ਪਦਾਰਥ ਬਰਾਮਦ ਹੋਏ। ਪ੍ਰਾਪਤ ਜਾਣਕਾਰੀ ਅਨੁਸਾਰ ਗੱਡੀ ਵਿੱਚੋਂ 50 ਗ੍ਰਾਮ ਮੌਰਫਿਨ, ਤਿੰਨ ਗ੍ਰਾਮ ਹੈਰੋਇਨ ਤੇ 4 ਲੱਖ 80 ਹਜ਼ਾਰ ਰੁਪਏ ਦੀ ਡਰੱਗ ਮਨੀ ਮਿਲੀ ਹੈ। ਪੁਲੀਸ ਨੇ ਗੱਡੀ ਵਿੱਚ ਸਵਾਰ ਪੰਜੇ ਜਣਿਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਅੰਮ੍ਰਿਤਸਰ ਤੋਂ ਚੰਡੀਗੜ੍ਹ ਨਸ਼ੇ ਦੀ ਸਪਲਾਈ ਕਰਨ ਜਾ ਰਹੇ ਸਨ।  ਥਾਣਾ ਸਮਰਾਲਾ ਦੇ ਐੱਸ.ਐੱਚ.ਓ. ਪਵਿੱਤਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਦੇਵਗਨ, ਦੀਪਕ ਕੁਮਾਰ, ਪਰਮਦੀਪ ਸਿੰਘ, ਲਵਪ੍ਰੀਤ ਸਿੰਘ ਤੇ ਪ੍ਰਣਵ ਸ਼ਰਮਾ ਵਾਸੀ ਅ੍ਰੰਮਿਤਸਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਉਮਰ 20 ਤੋਂ 24 ਸਾਲ ਦਰਮਿਆਨ ਹੈ ਜਿਨ੍ਹਾਂ ਵਿੱਚੋਂ ਤਿੰਨ ਮੁਲਜ਼ਮ ਇੱਕ ਹੀ ਮੁਹੱਲੇ ਦੇ ਰਹਿਣ ਵਾਲੇ ਹਨ।

Advertisement
Advertisement
Show comments