ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 29 ਅਕਤੂਬਰ
ਜ਼ਿਲ੍ਹਾ ਲੁਧਿਆਣਾ ਵਿਚ ਅੱਜ ਕਰੋਨਾ ਦੇ 50 ਨਵੇਂ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਸ ਤੋਂ ਬਾਅਦ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 20184 ਪੁੱਜ ਗਈ ਹੈ। ਰਾਹਤ ਵਾਲੀ ਗੱਲ ਇਹ ਰਹੀ ਕਿ ਪਿਛਲੇ 24 ਘੰਟੇ ਦੌਰਾਨ ਕਿਸੇ ਦੀ ਵੀ ਕਰੋਨਾ ਕਾਰਨ ਮੌਤ ਨਹੀਂ ਹੋਈ।
ਇਸ ਸਬੰਧੀ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ ਸਿਹਤ ਵਿਭਾਗ ਨੇ ਲੁਧਿਆਣਾ ਵਿਚੋਂ 2769 ਸ਼ੱਕੀ ਮਰੀਜ਼ਾਂ ਦੇ ਕਰੋਨਾ ਸੈਂਪਲ ਲਏ ਹਨ। ਇਸ ਤੋਂ ਇਲਾਵਾ ਵੀਰਵਾਰ ਨੂੰ 50 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਸਦੇ ਨਾਲ ਹੀ ਕਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 20184 ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਕੁੱਲ 19116 ਮਰੀਜ਼ ਠੀਕ ਹੋ ਕੇ ਘਰ ਵੀ ਚਲੇ ਗਏ ਹਨ ਤੇ ਮੌਜੂਦਾ ਸਮੇਂ ਵਿਚ 232 ਮਰੀਜ਼ਾਂ ਦਾ ਵੱਖ ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।