ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਅਕਤੂਬਰ
ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੀ ਮਿੱਠੀ ਯਾਦ ਨੂੰ ਸਮਰਪਿਤ 573ਵਾਂ ਖੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਚੌਕ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਲਗਾਇਆ ਗਿਆ। ਇਸ ਮੌਕੇ 50 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸੁਸਾਇਟੀ ਦੇ ਮੁੱਖ ਸੇਵਾਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਦੇ ਸਹਿਯੋਗ ਨਾਲ ਲਗਾਏ ਕੈਂਪ ਦਾ ਉਦਘਾਟਨ ਹੈਡ ਗ੍ਰੰਥੀ ਭਾਈ ਰਛਪਾਲ ਸਿੰਘ ਅਤੇ ਗ੍ਰੰਥੀ ਸੁਖਵਿੰਦਰ ਸਿੰਘ ਨੇ ਕੀਤਾ। ਉਨਾਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਤੇ ਚਾਨਣ ਪਾਇਆ। ਇਸ ਮੌਕੇ ਭੁਪਿੰਦਰ ਸਿੰਘ ਮਨੀ ਅਤੇ ਐਡਵੋਕੇਟ ਸੁਖਵਿੰਦਰ ਸਿੰਘ ਰਾਏ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੇਵ ਹਸਪਤਾਲ ਦੇ ਸਹਿਯੋਗ ਨਾਲ 50 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਸ ਮੌਕੇ ਦਲਜਿੰਦਰ ਸਿੰਘ ਚੋਪੜਾ, ਦਵਿੰਦਰਪਾਲ ਸਿੰਘ ਮੱਕੜ, ਐਸਪੀ ਸਿੰਘ ਚਾਵਲਾ, ਕੁਲਜਿੰਦਰ ਸਿੰਘ, ਪੁਸ਼ਪਿੰਦਰ ਸਿੰਘ ਬੌਬੀ, ਗਗਨਦੀਪ ਸਿੰਘ ਹਾਜ਼ਰ ਸਨ।