ਪੱਤਰ ਪ੍ਰੇਰਕ
ਦੋਰਾਹਾ, 25 ਅਗਸਤ
ਇੱਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵੱਲੋਂ ਗੁਰਦੁਆਰਾ ਰੇਰੂ ਸਾਹਿਬ ਵਿਚ ਚੌਥੇ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਦਾ ਆਗਾਜ਼ ਕਾਲਜ ਦੇ ਐਕਸਟੈਨਸ਼ਨ ਸੈੱਲ ਅਤੇ ਸੀਆਈਆਈ ਫਾਊਂਡੇਸ਼ਨ ਗੁੜਗਾਓਂ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਐੱਸਡੀਐੱਮ ਵਿਨੀਤ ਕੁਮਾਰ ਅਤੇ ਤਹਿਸੀਲਦਾਰ ਪਲਵਿੰਦਰ ਸਿੰਘ ਨੇ ਕਾਲਜ ਦੁਆਰਾ ਕੀਤੇ ਉੱਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਅਜਿਹੇ ਕੈਪਾਂ ਦੀ ਲੋੜ ਤੇ ਜ਼ੋਰ ਦਿੰਦਿਆਂ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ। ਕੈਂਪ ਦੌਰਾਨ ਐਸਪੀਐਸ ਹਸਪਤਾਲ ਲੁਧਿਆਣਾ ਤੋਂ ਆਈ ਡਾਕਟਰਾਂ ਦੀ ਟੀਮ ਨੇ 600 ਲੋਕਾਂ ਨੂੰ ਕਰੋਨਾ ਵੈਕਸੀਨ ਲਾਈ। ਇਸ ਮੌਕੇ ਡਾ. ਲਵਲੀਨ ਬੈਂਸ, ਡਾ. ਸੋਮਪਾਲ ਹੀਰਾ, ਪ੍ਰੋ. ਗੁਰਪ੍ਰੀਤ ਸਿੰਘ, ਸੰਦੀਪ ਸਿੰਘ ਹੁੰਦਲ, ਅਰਸ਼ਦੀਪ ਸਿੰਘ, ਨਰੇਸ਼ ਸੇਖੜੀ, ਮਲਕੀਤ ਸਿੰਘ, ਜਸਵੀਰ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ ਗੁਰਮ ਆਦਿ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰੂਪ ਬਰਾੜ, ਰੁਪਿੰਦਰ ਬਰਾੜ ਅਤੇ ਪਵਿੱਤਰਪਾਲ ਸਿੰਘ ਪਾਂਗਲੀ ਨੇ ਐਕਸਟੈਨਸ਼ਨ ਟੀਮ ਦੀ ਸ਼ਾਲਾਘਾ ਕਰਦਿਆਂ ਮੁੱਖ ਮਹਿਮਾਨਾਂ ਤੇ ਜਥੇਦਾਰ ਬਾਬਾ ਮੇਜਰ ਸਿੰਘ ਦਾ ਸਨਮਾਨ ਕੀਤਾ।