ਲੁਧਿਆਣਾ ’ਚ ਬਣਨਗੇ 65 ਆਮ ਆਦਮੀ ਕਲੀਨਿਕ : The Tribune India

ਲੁਧਿਆਣਾ ’ਚ ਬਣਨਗੇ 65 ਆਮ ਆਦਮੀ ਕਲੀਨਿਕ

ਲੁਧਿਆਣਾ ’ਚ ਬਣਨਗੇ 65 ਆਮ ਆਦਮੀ ਕਲੀਨਿਕ

ਆਮ ਆਦਮੀ ਕਲੀਨਿਕ ਦੀ ਬਾਹਰੀ ਝਲਕ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 29 ਨਵੰਬਰ

ਜ਼ਿਲ੍ਹਾ ਲੁਧਿਆਣਾ ਵਿੱਚ ਜਲਦ ਹੀ 65 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 65 ਪ੍ਰਾਇਮਰੀ ਹੈਲਥ ਕੇਅਰ ਸੈਂਟਰ ਅਤੇ ਅਰਬਨ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕ ’ਚ ਬਦਲਿਆ ਜਾਵੇਗਾ। ਇਸ ਬਦਲਾਓ ਲਈ ਕਿਹੜਾ ਵਿਭਾਗ ਕੰਮ ਕਰੇਗਾ, ਉਸ ਦੇ ਨਾਮ ਵੀ ਤੈਅ ਕਰ ਦਿੱਤੇ ਗਏ ਹਨ। ਹਰ ਕਲੀਨਿਕ ’ਤੇ ਕਰੀਬ 25 ਲੱਖ ਰੁਪਏ ਖਰਚਾ ਆਉਣ ਦਾ ਅਨੁਮਾਨ ਹੈ। ਇਸ ਕੰਮ ਨੂੰ ਪੂਰਾ ਕਰਨ ਲਈ 26 ਜਨਵਰੀ ਤੱਕ ਟੀਚਾ ਰੱਖਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੀ 15 ਅਗਸਤ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਸੀ। ਫਿਲਹਾਲ ਜ਼ਿਲ੍ਹਾ ਲੁਧਿਆਣਾ ’ਚ 9 ਮੁਹੱਲਾ ਕਲੀਨਿਕ ਕੰਮ ਕਰ ਰਹੇ ਹਨ। ਉਧਰ, ਸਰਕਾਰ ਨੇ ਫੈਸਲਾ ਲਿਆ ਸੀ ਕਿ ਇਨ੍ਹਾਂ ਯੋਜਨਾਵਾਂ ਦਾ ਅੱਗੇ ਵਿਸਥਾਰ ਕੀਤਾ ਜਾਵੇਗਾ। ਸ਼ਹਿਰੀ ਇਲਾਕੇ ’ਚ ਚੱਲ ਰਹੀ ਅਰਬਨ ਡਿਸਪੈਂਸਰੀ ਤੇ ਪੇਂਡੂ ਇਲਾਕਿਆਂ ’ਚ ਚੱਲ ਰਹੇ ਪ੍ਰਾਇਮਰੀ ਹੈਲਥ ਕੇਅਰ ਸੈਂਟਰ ਦਾ ਕਾਇਆ ਕਲਪ ਕਰ ਮੁਹੱਲਾ ਕਲੀਨਿਕ ’ਚ ਬਦਲਿਆ ਜਾਵੇਗਾ।

ਹਰ ਕਲੀਨਿਕ ’ਤੇ 25 ਲੱਖ ਰੁਪਏ ਖਰਚ ਕਰਨ ਦੀ ਸੀਮਾ

ਸਨਅਤੀ ਸ਼ਹਿਰ ਦੇ ਏਡੀਸੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਬਣਾਉਣ ਲਈ 65 ਸਾਈਟਾਂ ਦੀ ਚੋਣ ਕੀਤੀ ਗਈ ਹੈ, ਇਸ ’ਚ ਪ੍ਰਾਇਮਰੀ ਹੈਲਥ ਕੇਅਰ ਸੈਂਟਰ ਤੇ ਅਰਬਨ ਡਿਸਪੈਂਸਰੀਆਂ ਸ਼ਾਮਲ ਹਨ। ਇੱਕ ਕਲੀਨਿਕ ’ਤੇ 25 ਲੱਖ ਰੁਪਏ ਖਰਚ ਕਰਨ ਦੀ ਸੀਮਾ ਮਿੱਥੀ ਗਈ ਹੈ। ਕੰਮ ’ਤੇ ਨਿਗਰਾਨੀ ਰੱਖਣ ਲਈ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਲਈ ਸਿਹਤ ਵਿਭਾਗ ਵੱਲੋਂ ਖਰਚ ਕੀਤਾ ਜਾਵੇਗਾ। ਦਸੰਬਰ ਮਹੀਨੇ ਦੇ ਅੰਤ ਤੱਕ ਜਾਂ ਫਿਰ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਇਸ ਕੰਮ ਨੂੰ ਪੂਰਾ ਕਰ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All