DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੰਡੀਆਂ ’ਚੋਂ 94 ਫ਼ੀਸਦੀ ਝੋਨਾ ਖ਼ਰੀਦਿਆ: ਜੈਨ

ਜ਼ਿਲ੍ਹਾ ਲੁਧਿਆਣਾ ਵਿੱਚ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਖ਼ਰੀਦ ਏਜੰਸੀਆਂ ਅਨਾਜ ਮੰਡੀਆਂ ਵਿੱਚ ਪੁੱਜੇ ਝੋਨੇ ਦੇ 94.25 ਫ਼ੀਸਦੀ ਸਟਾਕ ਦੀ ਖ਼ਰੀਦ ਕਰ ਚੁੱਕੀਆਂ ਹਨ। 13 ਅਕਤੂਬਰ ਤੱਕ ਦੇ ਸਰਕਾਰੀ...

  • fb
  • twitter
  • whatsapp
  • whatsapp
Advertisement

ਜ਼ਿਲ੍ਹਾ ਲੁਧਿਆਣਾ ਵਿੱਚ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਖ਼ਰੀਦ ਏਜੰਸੀਆਂ ਅਨਾਜ ਮੰਡੀਆਂ ਵਿੱਚ ਪੁੱਜੇ ਝੋਨੇ ਦੇ 94.25 ਫ਼ੀਸਦੀ ਸਟਾਕ ਦੀ ਖ਼ਰੀਦ ਕਰ ਚੁੱਕੀਆਂ ਹਨ। 13 ਅਕਤੂਬਰ ਤੱਕ ਦੇ ਸਰਕਾਰੀ ਰਿਕਾਰਡ ਅਨੁਸਾਰ 1,34,456 ਟਨ ਝੋਨਾ ਅਨਾਜ ਮੰਡੀਆਂ ਵਿੱਚ ਆ ਚੁੱਕਾ ਹੈ। ਇਸ ਵਿੱਚੋਂ 1,26,719 ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 303.14 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਡੀ ਸੀ ਜੈਨ ਨੇ ਕਿਹਾ ਉਨ੍ਹਾਂ ਨੇ ਸਾਰੇ ਖ਼ਰੀਦ ਕੇਂਦਰਾਂ ’ਤੇ ਨਿਰਵਿਘਨ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਚੁਣੌਤੀ ਨੂੰ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਅਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਗੁਣਵੱਤਾ ਦੇ ਮਿਆਰਾਂ ਨੂੰ ਬਣਾਈ ਰੱਖਣ ਲਈ ਸ੍ਰੀ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨਾ ਮੰਡੀਆਂ ਵਿੱਚ ਲਿਆਉਣ ਸਮੇਂ ਯਕੀਨੀ ਬਣਾਉਣ ਕਿ ਉਨ੍ਹਾਂ ਦਾ ਝੋਨਾ ਚੰਗੀ ਤਰ੍ਹਾਂ ਸੁੱਕਿਆ ਹੋਇਆ ਹੋਵੇ। ਉਨ੍ਹਾਂ ਨੇ ਫ਼ਸਲ ਦੀ ਨਮੀ ਦੇ ਪੱਧਰ ਨੂੰ ਘੱਟ ਕਰਨ ਲਈ ਕੰਬਾਈਨ ਹਾਰਵੈਸਟਰ ਦੇ ਕੰਮ ਕਰਨ ਦੇ ਘੰਟਿਆਂ (ਸਵੇਰੇ 10 ਤੋਂ ਸ਼ਾਮ 6 ਵਜੇ ਤੱਕ) ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਆਦੇਸ਼ ਦਿੰਦਿਆਂ ਕਿਹਾ ਕਿ ਉਲੰਘਣਾ ਕਰਨ ’ਤੇ ਕਾਰਵਾਈ ਕੀਤੀ ਜਾਵੇਗੀ।

Advertisement

ਇਸ ਤੋਂ ਇਲਾਵਾ ਡੀ ਸੀ ਹਿਮਾਂਸ਼ੂ ਜੈਨ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਇ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰ ਕੇ ਪ੍ਰਬੰਧਨ ਕਰਨ ਲਈ ਕਿਹਾ ਕਿਉਂਕਿ ਇਹ ਨਾ ਸਿਰਫ਼ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦਾ ਹੈ ਬਲਕਿ ਪ੍ਰਦੂਸ਼ਣ ਵੀ ਪੈਦਾ ਕਰਦਾ ਹੈ ਜੋ ਮਨੁੱਖੀ ਸਿਹਤ ਲਈ ਨੁਕਸਾਨਦੇਹ ਹੈ।

Advertisement

Advertisement
×