ਲੁਧਿਆਣਾ: ਥਾਣਾ ਜਮਾਲਪੁਰ ਦੀ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਜਣਿਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਕੁਲੀਆਵਾਲ ਸਥਿਤ ਗੁਰਦੁਆਰਾ ਸਾਹਿਬ ਜਮਾਲਪੁਰ ਅਵਾਣਾ ਵਾਸੀ ਕਮਲਪ੍ਰੀਤ ਕੌਰ ਨੇ ਦੱਸਿਆ ਕਿ ਜਲੰਧਰ ਵਾਸੀਆਂ ਹਰਨੇਕ ਸਿੰਘ, ਸਤਵਿੰਦਰ ਸਿੰਘ ਅਤੇ ਯੋਗੇਸ਼ ਕੁਮਾਰ ਨੇ ਉਸ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਵੱਖ ਵੱਖ ਤਰੀਕਾਂ ਨੂੰ ਉਸ ਕੋਲੋਂ 14 ਲੱਖ ਰੁਪਏ ਲਏ ਸਨ ਪਰ ਉਨ੍ਹਾਂ ਵੱਲੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਹੈ ਤੇ ਨਾ ਹੀ ਪੈਸੇ ਵਾਪਸ ਕੀਤੇ ਜਾ ਰਹੇ ਹਨ। ਸਬ-ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਵਲੋਂ ਜਾਂਚ ਉਪਰੰਤ ਤਿੰਨਾਂ ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ