ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਜੁਲਾਈ
ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਇੱਕ ਰੈਸਟੋਰੈਂਟ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪਿੰਡ ਜਾਂਗਪੁਰ ਵਾਸੀ ਕੁਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਆਪਣੇ ਸਾਥੀ ਲਵਪ੍ਰੀਤ ਸਿੰਘ ਵਾਸੀ ਪਿੰਡ ਸਹਜਾਦ ਅਤੇ ਕਰਨਵੀਰ ਸਿੰਘ ਵਾਸੀ ਪਿੰਡ ਜਾਂਗਪੁਰ ਨਾਲ ਸਪਾਇਸੋ ਰੈਸਟੋਰੈਂਟ ਐਂਡ ਬਾਰ ਦੇ ਬਾਹਰ ਸਕਿਉਰਟੀ ਡਿਊਟੀ ਕਰ ਰਿਹਾ ਸੀ ਤਾਂ ਕੁਝ ਲੋਕ ਧੱਕੇ ਨਾਲ ਰੈਸਟੋਰੈਂਟ ਬਾਰ ਦੇ ਅੰਦਰ ਚਲੇ ਗਏ ਅਤੇ ਹੁੱਲੜਬਾਜ਼ੀ ਕਰਨ ਲੱਗ ਪਏ। ਜਦੋਂ ਉਨ੍ਹਾਂ ਨੂੰ ਬਾਰ ਵਿੱਚੋਂ ਕੱਢ ਦਿੱਤਾ ਤਾਂ ਉਨ੍ਹਾਂ ਆਪਣੀਆਂ ਗੱਡੀਆਂ ਵਿੱਚੋਂ ਬੇਸਬਾਲ ਤੇ ਰਾਡਾਂ ਕੱਢ ਕੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਨੀਯਤ ਨਾਲ ਸਿਰ ਵਿੱਚ ਸਟਾਂ ਮਾਰ ਕੇ ਕੁੱਟ ਮਾਰ ਕੀਤੀ। ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਹੈ ਕਿ ਅਭਿਨਵ, ਹਿਮਾਂਸ਼ੂ, ਮਾਨੀ ਅਤੇ ਮੇਜਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।