ਬੰਦੀ ਬਣਾ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਸਰਾਭਾ ਨਗਰ ਦੀ ਪੁਲੀਸ ਵੱਲੋਂ ਇੱਕ ਵਿਅਕਤੀ ਨੂੰ ਬੰਦੀ ਬਣਾ ਕੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਪਿੰਡ ਮੋਹੀ ਸਥਿਤ ਮੱਛੀ...
Advertisement
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਸਰਾਭਾ ਨਗਰ ਦੀ ਪੁਲੀਸ ਵੱਲੋਂ ਇੱਕ ਵਿਅਕਤੀ ਨੂੰ ਬੰਦੀ ਬਣਾ ਕੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਪਿੰਡ ਮੋਹੀ ਸਥਿਤ ਮੱਛੀ ਫਾਰਮ ਨੇੜੇ ਰਹਿੰਦੇ ਦੀਪਕ ਕੁਮਾਰ ਨੇ ਦੱਸਿਆ ਕਿ ਕੁੱਝ ਲੋਕਾਂ ਨੇ ਉਸਨੂੰ ਗੈਰ-ਕਾਨੂੰਨੀ ਤਰੀਕੇ ਨਾਲ ਬੰਦੀ ਬਣਾ ਕੇ ਉਸਦੀ ਕੁੱਟਮਾਰ ਕੀਤੀ ਕਿਉਂਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਹ ਉਨ੍ਹਾਂ ਖ਼ਿਲਾਫ਼ ਪੁਲੀਸ ਨੂੰ ਸੂਚਨਾ ਦਿੰਦਾ ਹੈ। ਥਾਣੇਦਾਰ ਗਮਦੂਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਅਮਨਦੀਪ ਸਿੰਘ, ਗੁਰਿੰਦਰ ਸਿੰਘ, ਕਾਕਾ ਅੰਕਲ, ਦੁੱਲਾ ਅਤੇ ਕਾਕੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
×

