ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਵੂਮੈੱਨ ਦੀ ਪੁਲੀਸ ਵੱਲੋਂ ਇੱਕ ਵਿਆਹੁਤਾ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ’ਚ ਪਿੰਡ ਮੁਕੰਦਪੁਰ ਡੇਹਲੋਂ ਵਾਸੀ ਰਾਜਵਿੰਦਰ ਕੌਰ ਨੇ ਦੱਸਿਆ ਹੈ ਕਿ ਉਸ ਦੀ ਸ਼ਾਦੀ ਤਾਜਪ੍ਰੀਤ ਸਿੰਘ ਵਾਸੀ ਪਿੰਡ ਕਿਲਾ ਰਾਏਪੁਰ ਪੱਤੀ ਸਮੀਰੀਆ ਨਾਲ 13 ਅਕਤੂਬਰ 2021 ਨੂੰ ਹੋਈ ਸੀ। ਉਹ ਵਿਆਹ ਤੋਂ ਬਾਅਦ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਤੇ ਘਰ ਵਸਾਉਣ ਵਿੱਚ ਵੀ ਉਸ ਦਾ ਸਾਥ ਨਹੀ ਦਿੱਤਾ। ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।