ਲੁਧਿਆਣਾ: ਟਾਸਕ ਫੋਰਸ ਨੇ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਕਾਰਵਾਈ ਕਰਦਿਆਂ ਜਵਾਲਾ ਸਿੰਘ ਚੌਕ, ਹੈਬੋਵਾਲ ਕਲਾਂ ਵਿੱਚ ਛਾਪਾ ਮਾਰ ਕੇ ਇੱਕ ਬਾਲ ਮਜ਼ਦੂਰ ਨੂੰ ਆਜ਼ਾਦ ਕਰਵਾਇਆ ਹੈ। ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਕਰਦੇ ਬੱਚੇ ਨੂੰ ਆਜ਼ਾਦ ਕਰਵਾਉਣ ਮਗਰੋਂ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ। ਟੀਮ ਵੱਲੋਂ ਬੱਚੇ ਅਤੇ ਉਸ ਦੇ ਮਾਪਿਆਂ ਦੀ ਕੌਂਸਲਿੰਗ ਕੀਤੀ ਗਈ ਅਤੇ ਭਵਿੱਚ ਵਿੱਚ ਬਾਲ ਮਜ਼ਦੂਰੀ ਕਰਨ ਤੋਂ ਰੋਕਿਆ ਗਿਆ। ਉਨ੍ਹਾਂ ਬੱਚੇ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰਦਿਆਂ ਬਾਲ ਭਲਾਈ ਕਮੇਟੀ ਦੇ ਹੁਕਮਾਂ ਤਹਿਤ ਮਾਤਾ-ਪਿਤਾ ਨੂੰ ਸੌਂਪ ਦਿੱਤਾ ਹੈ। -ਨਿੱਜੀ ਪੱਤਰ ਪ੍ਰੇਰਕ