ਸੰਤੋਖ ਗਿੱਲ
ਗੁਰੂਸਰ ਸੁਧਾਰ, 18 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ਵਿੱਚ ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿੱਚ ਚੱਲ ਰਿਹਾ ਪੱਕਾ ਮੋਰਚਾ 55ਵੇਂ ਦਿਨ ਵੀ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਕਿਸਾਨ ਆਗੂ ਬਲਵੰਤ ਸਿੰਘ ਘੁਡਾਣੀ, ਰਾਜਿੰਦਰ ਸਿੰਘ ਸਿਆੜ, ਰੋਡ ਸੰਘਰਸ਼ ਯੂਨੀਅਨ ਦੇ ਸੂਬਾ ਪ੍ਰਧਾਨ ਬਿਕਰਜੀਤ ਸਿੰਘ ਕਾਲਖ ਅਤੇ ਚਰਨਜੀਤ ਸਿੰਘ ਫੱਲੇਵਾਲ ਨੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਮੀਨਾਂ ਦਾ ਯੋਗ ਮੁਆਵਜ਼ਾ ਲੈਣ ਲਈ ਕਿਸਾਨਾਂ-ਮਜ਼ਦੂਰਾਂ ਨੇ ਕਿਸੇ ਵੀ ਹੱਦ ਤੱਕ ਲੜਨ ਦਾ ਨਿਸ਼ਚਾ ਕਰ ਲਿਆ ਹੈ। ਧਰਨੇ ਵਿੱਚ ਅੱਜ ਦੋਰਾਹਾ ਬਲਾਕ ਤੋਂ ਕਿਸਾਨਾਂ-ਮਜ਼ਦੂਰਾਂ ਦੇ ਜਥੇ ਪਹੁੰਚੇ। ਕਿਸਾਨ ਆਗੂ ਬਲਵੀਰ ਸਿੰਘ ਪੋਹੀੜ, ਸੁਦਾਗਰ ਸਿੰਘ ਜੁੜਾਹਾਂ, ਹਰਪ੍ਰੀਤ ਕੌਰ ਗੁੱਜਰਵਾਲ, ਰਣਜੀਤ ਕੌਰ ਕੋਟ ਆਗਾ ਅਤੇ ਪਰਮਜੀਤ ਸਿੰਘ ਕੋਟ ਆਗਾ ਨੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਨੇ ਕਿਹਾ ਕਿ ਆਪਣੇ ਹੱਕ ਲੈਣ ਲਈ ਲੰਬੇ ਅਤੇ ਸ਼ਾਂਤਮਈ ਸੰਘਰਸ਼ ਅਣ-ਸਰਦੇ ਨੂੰ ਲੜਨੇ ਪੈਣੇ ਹਨ ਤਾਂ ਹੀ ਜ਼ਮੀਨਾਂ ਦੇ ਯੋਗ ਮੁਆਵਜ਼ੇ ਪ੍ਰਾਪਤ ਕੀਤੇ ਜਾ ਸਕਦੇ ਹਨ।