ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਅਕਤੂਬਰ
ਪੰਜਾਬ ਦੇ ਸਨਅਤ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰੇਗੀ ਅਤੇ ਇਸ ਬਾਰੇ ਸਨਅਤਕਾਰਾਂ ਦੀ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਸ ਨਾਲ ਵਿਚਾਰ ਵਟਾਂਦਰੇ ਮਗਰੋਂ ਸਨਅਤਕਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣਗੇ।ਰਾਮਗੜ੍ਹੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਤੇ ਉੱਘੇ ਸਨਅਤਕਾਰ ਸੋਹਣ ਸਿੰਘ ਗੋਗਾ ਨੇ ਦੱਸਿਆ ਕਿ ਸ੍ਰੀ ਕੋਟਲੀ ਦੇ ਪ੍ਰਤੀਨਿਧ ਰਜਿੰਦਰ ਸਿੰਘ ਲੱਖਾ ਰੌਣੀ ਨੇ ਸਨਅਤਕਾਰਾਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਕੋਟਲੀ ਨੇ ਉਨ੍ਹਾਂ ਨੂੰ ਭੇਜ ਕੇ ਇਹ ਜਾਣਕਾਰੀ ਉਨ੍ਹਾਂ ਨਾਲ ਸਾਂਝੀ ਕਰਨ ਲਈ ਕਿਹਾ ਹੈ। ਗੋਗਾ ਨੇ ਦੱਸਿਆ ਕਿ ਜਲਦੀ ਹੀ ਵੱਖ ਵੱਖ ਸਨਅਤੀ ਜਥੇਬੰਦੀਆਂ ਦੇ ਨੁਮਾਂਇੰਦਿਆਂ ਨਾਲ ਸਲਾਹ ਮਸ਼ਵਰੇ ਮਗਰੋਂ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਸਨਅਤ ਮੰਤਰੀ ਨੂੰ ਆਪਣੀਆਂ ਮੁਸ਼ਕਿਲਾਂ ਦੱਸੇਗੀ ਅਤੇ ਸਬੰਧਤ ਅਫਸਰਾਂ ਨੂੰ ਬੁਲਾ ਕੇ ਮੁਸ਼ਕਿਲਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮੌਕੇ ਹਰਬੰਸ ਸਿੰਘ ਪਨੇਸਰ, ਇੰਦਰਜੀਤ ਸਿੰਘ ਨਵਯੁਗ, ਅਮਰਜੀਤ ਸਿੰਘ ਸਵੈਨ ਆਦਿ ਵੀ ਮੌਜੂਦ ਸਨ।