ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨਾਂ ਦੇ ਵਫ਼ਦ ਵੱਲੋਂ ਐੱਸਐੱਸਪੀ ਵਿਜੀਲੈਂਸ ਨਾਲ ਮੁਲਾਕਾਤ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 20 ਮਾਰਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਫ਼ਦ ਨੇ ਅੱਜ ਸੀਨੀਅਰ ਸੁਪਰਡੈਂਟ ਪੁਲੀਸ ਵਿਜੀਲੈਂਸ ਰਮਿੰਦਰ ਪਾਲ ਸਿੰਘ ਸਿੱਧੂ ਨਾਲ ਮੁਲਾਕਾਤ ਕਰ ਕੇ ਦੋ ਜਣਿਆਂ ਤੋਂ ਕੰਮ ਬਦਲੇ ਪੈਸੇ ਮੰਗਣ ’ਤੇ ਰਿਸ਼ਵਤਖੋਰ ਮੁਲਾਜ਼ਮਾਂ ਅਤੇ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤ...
ਐੱਸਐੱਸਪੀ ਵਿਜੀਲੈਂਸ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਆਗੂ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 20 ਮਾਰਚ

Advertisement

ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਫ਼ਦ ਨੇ ਅੱਜ ਸੀਨੀਅਰ ਸੁਪਰਡੈਂਟ ਪੁਲੀਸ ਵਿਜੀਲੈਂਸ ਰਮਿੰਦਰ ਪਾਲ ਸਿੰਘ ਸਿੱਧੂ ਨਾਲ ਮੁਲਾਕਾਤ ਕਰ ਕੇ ਦੋ ਜਣਿਆਂ ਤੋਂ ਕੰਮ ਬਦਲੇ ਪੈਸੇ ਮੰਗਣ ’ਤੇ ਰਿਸ਼ਵਤਖੋਰ ਮੁਲਾਜ਼ਮਾਂ ਅਤੇ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤ ਕੀਤੀ।

ਵਫ਼ਦ ਦੀ ਅਗਵਾਈ ਰਾਜਵੀਰ ਕਿਲ੍ਹਾ ਰਾਏਪੁਰ, ਸੁਰਜੀਤ ਸਿੰਘ ਸੀਲੋ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕੀਤੀ। ਇਸ ਮੌਕੇ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਮੀਤ ਪ੍ਰਧਾਨ ਅਮਰੀਕ ਸਿੰਘ ਜੜਤੌਲੀ ਨੇ ਦੱਸਿਆ ਕਿ ਕੁੱਝ ਸਰਕਾਰੀ ਮਹਿਕਮਿਆਂ ਦੇ ਅਧਿਕਾਰੀ ਕਿਸਾਨਾਂ ਅਤੇ ਆਮ ਲੋਕਾਂ ਤੋਂ ਕੰਮ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਦੇ ਹਨ। ਰਿਸ਼ਵਤ ਨਾ ਦੇਣ ਬਦਲੇ ਉਨ੍ਹਾਂ ਦੇ ਕੰਮ ਵਿੱਚ ਦੇਰੀ ਕੀਤੀ ਜਾਂਦੀ ਹੈ ਤੇ ਦਸਤਾਵੇਜ਼ਾਂ ’ਚ ਬੇਲੋੜੇ ਨੁਕਸ ਕੱਢੇ ਜਾਂਦੇ ਹਨ। ਆਗੂਆਂ ਨੇ ਮੰਗ ਕੀਤੀ ਕਿ ਰਿਸ਼ਵਤ ਲੈਣ ਵਾਲੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਐੱਸਐੱਸਪੀ ਵਿਜੀਲੈਂਸ ਰਮਿੰਦਰ ਪਾਲ ਸਿੰਘ ਸਿੱਧੂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਅਜਿਹੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰ ਕੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ।

Advertisement