ਨੰਬਰਦਾਰਾਂ ਦਾ ਵਫ਼ਦ ਮੰਤਰੀ ਨੂੰ ਮਿਲਿਆ
ਨੰਬਰਦਾਰ ਯੂਨੀਅਨ (ਗਾਲਿਬ) ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਦੀ ਅਗਵਾਈ ਹੇਠ ਸੂਬਾ ਪੱਧਰੀ ਵਫ਼ਦ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ। ਇਸ ਬਾਰੇ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਮੰਤਰੀ ਮੁੰਡੀਆਂ ਨਾਲ ਹੋਈ ਮੀਟਿੰਗ ਵਿੱਚ...
Advertisement
ਨੰਬਰਦਾਰ ਯੂਨੀਅਨ (ਗਾਲਿਬ) ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਦੀ ਅਗਵਾਈ ਹੇਠ ਸੂਬਾ ਪੱਧਰੀ ਵਫ਼ਦ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ। ਇਸ ਬਾਰੇ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਮੰਤਰੀ ਮੁੰਡੀਆਂ ਨਾਲ ਹੋਈ ਮੀਟਿੰਗ ਵਿੱਚ ਨੰਬਰਦਾਰਾਂ ਦੀਆਂ ਸਮੱਸਿਆਵਾਂ ਸਣੇ ਲੋਕਾਂ ਨੂੰ ਰਹੀਆਂ ਦਿੱਕਤਾਂ ਬਾਰੇ ਜਾਣੂ ਕਰਵਾਇਆ ਗਿਆ। ਸ੍ਰੀ ਗਾਲਿਬ ਨੇ ਆਖਿਆ ਕਿ ਉਨ੍ਹਾਂ ਨੂੰ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਨੰਬਰਦਾਰਾਂ ਦੇ ਮਸਲੇ ਜਲਦੀ ਹੱਲ ਕੀਤੇ ਜਾਣਗੇ। ਇਸ ਮੌਕੇ ਆਲਮਜੀਤ ਸਿੰਘ ਚਕੋਹੀ, ਰਣਜੀਤ ਸਿੰਘ ਚਾਂਗਲੀ ਅਤੇ ਦਵਿੰਦਰ ਸਿੰਘ ਧੌਲ ਮਾਜਰਾ ਆਦਿ ਆਗੂ ਹਾਜ਼ਰ ਸਨ।
Advertisement
Advertisement
×

