ਲੁਧਿਆਣਾ: ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਭਾਈ ਘਨ੍ਹੱਈਆ ਸਿੰਘ ਦੀ ਸੋਚ ਨੂੰ ਸਮਾਜ ਅੰਦਰ ਵੱਧ ਤੋਂ ਵੱਧ ਪ੍ਰਚਾਰਿਆ ਜਾਵੇ ਤਾਂ ਜੋ ਉਨ੍ਹਾਂ ਦੇ ਸੇਵਾ ਕਾਰਜਾਂ ਤੋਂ ਨੌਜਵਾਨ ਪੀੜ੍ਹੀ ਸੁਚੱਜੀ ਸੇਧ ਪ੍ਰਾਪਤ ਕਰ ਸਕੇ। ਮਿਸ਼ਨ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਕੋਆਰਡੀਨਟਰ ਭਾਈ ਘਨ੍ਹੱਈਆ ਜੀ ਚੈਰਿਟੀ ਅਤੇ ਪੀਸ ਇੰਟਰਨੈਸ਼ਨਲ ਫਾਊਂਡੇਸ਼ਨ ਦੀ ਅਗਵਾਈ ਹੇਠ ਐਡੀਸ਼ਨਲ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭਾਈ ਘਨ੍ਹੱਈਆ ਸਿੰਘ ਦੀ ਨਿੱਘੀ ਯਾਦ ਨੂੰ ਰਾਜ ਪੱਧਰ ’ਤੇ ਹਰ ਸਾਲ 20 ਸਤੰਬਰ ਨੂੰ ਮਲ੍ਹਮ ਪਟੀ ਦਿਵਸ ਵੱਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਅਮਲੀ ਰੂਪ ਵਿੱਚ ਇਸ ਬਾਰੇ ਕੁਝ ਨਹੀਂ ਕੀਤਾ। ਇਸ ਮੌਕੇ ਕੌਰ ਕਮੇਟੀ ਮੈਂਬਰ ਵੀਰ ਲਕਸ਼ਮਣ ਸਿੰਘ ਖਾਲਸਾ ਤੇ ਮਹਿਕਪ੍ਰੀਤ ਸਿੰਘ ਪ੍ਰਧਾਨ ਜ਼ਿਲ੍ਹਾ (ਸ਼ਹਿਰੀ) ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ