ਖੇਤਰੀ ਪ੍ਰਤੀਨਿਧ
ਲੁਧਿਆਣਾ, 5 ਫਰਵਰੀ
ਸਪਰਿੰਗ ਡੇਲ ਪਬਲਿਕ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਛੋਟੀਆਂ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਤੋਂ ਇਲਾਵਾ ਰੌਚਕ ਖੇਡਾਂ, ਮਾਡਲਿੰਗ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਵਿੱਚ ਲੋਕ ਨਾਚ ਭੰਗੜਾ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਨੇ ਸਾਰਿਆਂ ਨੂੰ ਝੂਮਣ ਲਾ ਦਿੱਤਾ। ਇਸ ਮੌਕੇ ਸਾਰੇ ਵਿਦਿਆਰਥੀਆਂ ਨੂੰ ਯਾਦ ਨਿਸ਼ਾਨੀ ਵਜੋਂ ਟਰਾਫੀਆਂ ਭੇਟ ਕੀਤੀਆਂ ਗਈਆਂ। ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਸਖਤ ਮਿਹਨਤ ਕਰਕੇ ਚੰਗੇ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਟੀਚੇ ਨੂੰ ਮਿੱਥ ਕੇ ਉਸ ਨੂੰ ਪੂਰਾ ਕਰਨ ਸਖਤ ਮਿਹਨਤ ਕਰੋ। ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ, ਡਾਇਰੈਕਟ ਮਨਦੀਪ ਸਿੰਘ ਵਾਲੀਆ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਬੱਚਿਆਂ ਨੂੰ ਹਰ ਮੈਦਾਨ ਫਤਹਿ ਕਰਨ ਲਈ ਆਪਣੀਆਂ ਸ਼ੁਭ-ਕਾਮਨਾਵਾਂ ਦਿੱਤੀਆਂ।