ਕੱਪੜਾ ਫੈਕਟਰੀ ਵਿਚ ਅੱਗ ਲੱਗੀ

ਘਟਨਾ ’ਚ ਲੱਖਾਂ ਦਾ ਨੁਕਸਾਨ; ਸ਼ਾਰਟ ਸਰਕਿਟ ਕਾਰਨ ਅੱਗ ਲੱਗਣ ਦਾ ਖਦਸ਼ਾ

ਕੱਪੜਾ ਫੈਕਟਰੀ ਵਿਚ ਅੱਗ ਲੱਗੀ

ਕੰਧ ਤੋੜ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦਾ ਅੱਗ ਬੁਝਾਊ ਅਮਲਾ। -ਫੋਟੋ: ਹਿਮਾਂਸ਼ੂ

ਸਤਵਿੰਦਰ ਬਸਰਾ

ਲੁਧਿਆਣਾ, 22 ਮਈ

ਸਥਾਨਕ ਬਹਾਦੁਰਕੇ ਰੋਡ ’ਤੇ ਐਤਵਾਰ ਸਵੇਰੇ ਇੱਕ ਕੱਪੜਾ ਫੈਕਟਰੀ ਵਿੱਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਕਾਰਨ ਆਸ-ਪਾਸ ਰਹਿੰਦੇ ਲੋਕਾਂ ਨੂੰ ਭਾਜੜ ਪੈ ਗਈ। ਸਥਾਨਕ ਲੋਕਾਂ ਨੇ ਆਪਣੇ ਪੱਧਰ ’ਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਅੱਗ ’ਤੇ ਕਾਬੂ ਪਾਉਣ ਵਿੱਚ ਅਸਫਲ ਰਹੇ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਕਈ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਬਹਾਦੁਰਕੇ ਰੋਡ ’ਤੇ ਪੈਂਦੇ ਜੈਨ ਕੰਪਲੈਕਸ ਵਿੱਚ ਜੈਨ ਅਮਰ ਗਾਰਮੈਂਟਸ ਵਿੱਚ ਅੱਜ ਸਵੇਰੇ ਅੱਗ ਲੱਗੀ ਹੈ। ਦੋ ਮੰਜ਼ਿਲਾ ਇਸ ਇਮਾਰਤ ਦੀ ਹੇਠਲੀ ਮੰਜ਼ਿਲ ’ਤੇ ਪਿਆ ਸਰਦੀਆਂ ਦਾ ਤਿਆਰ ਕੱਪੜਾ ਪੂਰੀ ਤਰ੍ਹਾਂ ਸੜ ਕਿ ਸੁਆਹ ਹੋ ਗਿਆ, ਜਦਕਿ ਉਪਰਲੀ ਮੰਜ਼ਿਲ ਵਿੱਚ ਪਿਆ ਸਾਮਾਨ ਅੱਗ ਬੁਝਾਊ ਅਮਲੇ ਵੱਲੋਂ ਬਚਾਅ ਲਿਆ ਗਿਆ। ਸੂਤਰਾਂ ਅਨੁਸਾਰ ਇਸ ਅੱਗ ’ਤੇ ਕਾਬੂ ਪਾਉਣ ਲਈ ਦੋ ਦਰਜਨ ਦੇ ਕਰੀਬ ਪਾਣੀ ਵਾਲੀਆਂ ਗੱਡੀਆਂ ਲੱਗੀਆਂ। ਅੱਗ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਫੈਕਟਰੀ ਦੇ ਮਾਲਕ ਸੁਨੀਲ ਜੈਨ ਨੇ ਦੱਸਿਆ ਕਿ ਜੈਨ ਕੰਪਲੈਕਸ ਵਿੱਚ ਉਨ੍ਹਾਂ ਦਾ ਗੁਦਾਮ ਹੈ, ਜਿਸ ਵਿੱਚ ਸਰਦੀਆਂ ਦਾ ਲੱਖਾਂ ਰੁਪਏ ਦਾ ਤਿਆਰ ਸਾਮਾਨ ਸੜ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਸਮੇਂ ’ਚ ਸਭ ਕੁਝ ਸੁਆਹ ਕਰ ਦਿੱਤਾ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਅੱਗ ’ਤੇ ਕਾਬੂ ਪਾਉਣ ਲਈ ਕੰਧਾਂ ਨੂੰ ਤੋੜ ਕੇ ਅੰਦਰ ਤੱਕ ਜਾਣਾ ਪਿਆ। ਸ੍ਰੀ ਜੈਨ ਨੇ ਦੱਸਿਆ ਕਿ ਦੋ ਮੰਜ਼ਿਲਾਂ ਵਿੱਚੋਂ ਇੱਕ ਮੰਜ਼ਿਲ ਦਾ ਪੂਰਾ ਸਾਮਾਨ ਅੱਗ ਦੀ ਭੇਟ ਚੜ੍ਹ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All