ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਕੂਲ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਇਥੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿੱਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ  ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ, ਭਾਸ਼ਣ, ਕਵਿਤਾਵਾਂ, ਕਵੀਸ਼ਰੀ ਅਤੇ ਧਾਰਮਿਕ ਗੀਤ ਪੇਸ਼...
ਸਵੇਰ ਦੀ ਸਭਾ ਦੌਰਾਨ ਨਨਕਾਣਾ ਸਾਹਿਬ ਸਕੂਲ ਈਸੜੂ ਦੇ ਬੱਚੇ। -ਫੋਟੋ: ਜੱਗੀ
Advertisement

ਇਥੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿੱਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ  ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ, ਭਾਸ਼ਣ, ਕਵਿਤਾਵਾਂ, ਕਵੀਸ਼ਰੀ ਅਤੇ ਧਾਰਮਿਕ ਗੀਤ ਪੇਸ਼ ਕੀਤੇ। ਛੋਟੇ ਬੱਚਿਆਂ ਨੇ ਹੱਥਾਂ ਵਿੱਚ ਸਲੋਗਨ ਲੈ ਕੇ ਗੁਰੂ ਸਾਹਿਬ ਦੀ ਜੀਵਨੀ ਦਾ ਦ੍ਰਿਸ਼ ਪੇਸ਼ ਕੀਤਾ। ਸਾਰੇ ਵਿਦਿਆਰਥੀ ਕੇਸਰੀ ਦੁਪੱਟੇ ਅਤੇ ਦਸਤਾਰਾਂ ਦੇ ਵਿੱਚ ਸੱਜ ਕੇ ਸਕੂਲ ਆਏ। ਪ੍ਰਿੰਸੀਪਲ ਨੇਹਾ ਢੱਲ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਸਾਹਿਬ  ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ। ਨਨਕਾਣਾ ਸਾਹਿਬ ਐਜੂਕੇਸ਼ਨਲ ਟਰਸਟ ਦੇ ਡਾਇਰੈਕਟਰ ਇਕਬਾਲ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਬੈਨੀਪਾਲ ਅਤੇ ਰਵਿੰਦਰ ਸਿੰਘ ਬੈਨੀਪਾਲ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।

Advertisement
Advertisement
Show comments