ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਫਰਵਰੀ
ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਵੱਖ-ਵੱਖ ਗੁਰੂਘਰਾਂ ਵਿੱਚ ਕਰਵਾਏ ਗਏ ਜਿਨ੍ਹਾਂ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ।
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਰਾਗੀ ਜਥਿਆਂ ਨੂੰ ਸਿਰਪਾਉ ਭੇਟ ਕੀਤੇ। ਸਮਾਗਮ ਦੌਰਾਨ ਜਤਿੰਦਰਪਾਲ ਸਿੰਘ ਸਲੂਜਾ, ਬਲਬੀਰ ਸਿੰਘ ਭਾਟੀਆ, ਰਜਿੰਦਰ ਸਿੰਘ ਮੱਕੜ, ਮਨਜੀਤ ਸਿੰਘ ਟੋਨੀ ਆਦਿ ਵੀ ਹਾਜ਼ਰ ਸਨ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਨਾਮ ਅਭਿਆਸ ਸਮਾਗਮ ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ ਦੀ ਦੇਖ-ਰੇਖ ਹੇਠ ਹੋਇਆ। ਬਾਬਾ ਅਮੀਰ ਸਿੰਘ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।