ਜੋਗਿੰਦਰ ਸਿੰਘ ਓਬਰਾਏ
ਖੰਨਾ, 20 ਅਕਤੂਬਰ
ਮੋਦੀ ਹਕੂਮਤ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਇਥੋਂ ਦੇ ਨੇੜਲੇ ਪਿੰਡ ਇਕੋਲਾਹੀ ਦੇ ਕਿਸਾਨਾਂ ਦਾ ਜੱਥਾ ਸਿੰਘੂ ਬਾਰਡਰ ਲਈ ਰਵਾਨਾ ਹੋਇਆ। ਇਸ ਮੌਕੇ ਨੇਤਰ ਸਿੰਘ ਨਾਗਰਾ ਅਤੇ ਕਰਨੈਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟਾਂ ਦੇ ਹਿੱਤ ਪੂਰਨ ਲਈ ਖੇਤੀ ਕਾਨੂੰਨਾਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕੇੇਂਦਰ ਸਰਕਾਰ ਤੋਂ ਲਖੀਮਪੁਰ ਖੀਰੀ ਵਿੱਚ ਹੋਈ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ। ਇਸ ਮੌਕੇ ਬਹਾਲ ਸਿੰਘ, ਮਨਦੀਪ ਸਿੰਘ, ਰਾਜਪਾਲ ਸਿੰਘ, ਸੁਰਜੀਤ ਸਿੰਘ, ਪਰਮਜੀਤ ਸਿੰਘ, ਜਸਵੀਰ ਸਿੰਘ, ਜਗਵੀਰ ਸਿੰਘ ਆਦਿ ਹਾਜ਼ਰ ਸਨ।