ਮਾਛੀਵਾੜਾ ਦੇ ਵੱਡੀ ਗਿਣਤੀ ਅਕਾਲੀ ਵਰਕਰ ਸਮਰਾਲਾ ਰੈਲੀ ’ਚ ਪੁੱਜੇ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਾਲਾ ਵਿੱਚ ਕੀਤੀ ਗਈ ‘ਪੰਜਾਬ ਬਚਾਓ-ਸੁਖਬੀਰ ਸਿੰਘ ਬਾਦਲ ਲਿਆਓ’ ਰੈਲੀ ਵਿੱਚ ਮਾਛੀਵਾੜਾ ਤੋਂ ਆਗੂਆਂ ਤੇ ਵਰਕਰਾਂ ਦਾ ਇੱਕ ਜਥਾ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਪਾਲ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਾਲਾ ਵਿੱਚ ਕੀਤੀ ਗਈ ‘ਪੰਜਾਬ ਬਚਾਓ-ਸੁਖਬੀਰ ਸਿੰਘ ਬਾਦਲ ਲਿਆਓ’ ਰੈਲੀ ਵਿੱਚ ਮਾਛੀਵਾੜਾ ਤੋਂ ਆਗੂਆਂ ਤੇ ਵਰਕਰਾਂ ਦਾ ਇੱਕ ਜਥਾ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਦੀ ਅਗਵਾਈ ਹੇਠ ਰਵਾਨਾ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਪਾਲ ਸਿੰਘ ਜੱਜ ਨੇ ਦੱਸਿਆ ਕਿ ਰੈਲੀ ਨੂੰ ਲੈ ਕੇ ਨੌਜਵਾਨਾਂ ਤੋਂ ਇਲਾਵਾ ਔਰਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਜਿਨ੍ਹਾਂ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਰੈਲੀ ਵਿਚ ਹੋਏ ਇਕੱਠ ਨੇ ਇਹ ਸਾਬਿਤ ਕਰ ਦਿੱਤਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਸਮਰਾਲਾ ਰੈਲੀ ਨੇ ਵਿਰੋਧੀਆਂ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਜਿਸ ਨਾਲ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਸੱਤਾ ਵਿੱਚ ਆਵੇਗਾ। ਇਸ ਮੌਕੇ ਕਰਮਜੀਤ ਸਿੰਘ ਗਰੇਵਾਲ, ਹਰਿੰਦਰ ਸਿੰਘ ਪੱਪੀ, ਗੁਰਪ੍ਰੀਤ ਸਿੰਘ ਵਿੱਕੀ, ਮਨਜੀਤ ਸਿੰਘ ਢਿੱਲੋਂ, ਇੰਦਰਜੀਤ ਸਿੰਘ ਜੱਸਲ, ਬਲਬੀਰ ਚੰਦ ਆਦਿ ਹਾਜ਼ਰ ਸਨ।

